ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 10, 2026
More
    Home Breaking News Road Accident...

    Road Accident: ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਤਿੰਨ ਵਿਦਿਆਰਥੀਆਂ ਦੀ ਮੌਤ

    Road Accident
    Road Accident

    Road Accident: (ਰਾਜਨ ਮਾਨ) ਜਲੰਧਰ। ਜਲੰਧਰ-ਦਿੱਲੀ ਹਾਈਵੇਅ ’ਤੇ ਗੋਰਾਇਆ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਤੋੜ ਕੇ ਦੂਜੀ ਲੇਨ ’ਤੇ ਆ ਰਹੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਵਿੱਚ ਸਵਾਰ 3 ਨੌਜਵਾਨਾਂ ਜੋ ਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਨੌਜਵਾਨਾਂ ਨੂੰ ਕਾਰ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਜਲੰਧਰ ਵਾਲੇ ਪਾਸੇ ਤੋਂ ਲੁਧਿਆਣਾ ਜਾ ਰਹੇ ਸਨ।

    ਹਾਦਸਾ ਇੰਨਾ ਭਿਆਨਕ ਸੀ ਕਿ ਟੋਇਟਾ ਕਾਰ ਦੇ ਪਰਖੱਚੇ ਉੱਡ ਗਏ, ਜਦਕਿ ਟਾਟਾ 407 ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਟਾਟਾ 407 ਦੇ ਡਰਾਈਵਰ ਨੂੰ ਵੀ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸਾਹਿਲ ਮੁਹੰਮਦ (23) ਪੁੱਤਰ ਕਸ਼ਮੀਰ ਮੁਹੰਮਦ, ਦਲਜੀਤ ਭੱਟੀ (20) ਪੁੱਤਰ ਅਵਤਾਰ ਚੰਦ ਅਤੇ ਅਵਤਾਰ ਮਹਿਮੀ (17) ਪੁੱਤਰ ਦੇਸ ਰਾਜ ਮਹਿਮੀ ਵਜੋਂ ਹੋਈ ਹੈ, ਜੋ ਕਿ ਪਿੰਡ ਮੁਠੱਡਾ ਕਲਾਂ, ਥਾਣਾ ਫਿਲੌਰ (ਜ਼ਿਲ੍ਹਾ ਜਲੰਧਰ) ਦੇ ਰਹਿਣ ਵਾਲੇ ਸਨ। ਤਿੰਨੋਂ ਨੌਜਵਾਨ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਸਨ।

    ਇਹ ਵੀ ਪੜ੍ਹੋ: Arms Narcotics Seizure: ਸਰਹੱਦ ਪਾਰ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼

    ਜ਼ਖਮੀ ਟਾਟਾ 407 ਡਰਾਈਵਰ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਜਲੰਧਰ ਵੱਲ ਜਾ ਰਿਹਾ ਸੀ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਉਸਦੀ ਲੇਨ ਵਿੱਚ ਆ ਗਈ ਅਤੇ ਉਸ ਨਾਲ ਟਕਰਾ ਗਈ। ਸੜਕ ਸੁਰੱਖਿਆ ਫੋਰਸ ਦੇ ਏਐਸਆਈ ਮੱਕੜ ਸਿੰਘ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਨਾਲ ਫਗਵਾੜਾ ਵੱਲੋਂ ਆ ਰਹੀ ਸੀ। ਟੋਇਟਾ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਇਸ ਕਾਰਨ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਕਾਰ ਇੱਕ ਡਿਵਾਈਡਰ ਨੂੰ ਤੋੜ ਕੇ ਦੂਜੇ ਪਾਸੇ ਇੱਕ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਤਿੰਨੋਂ ਕਾਰ ਸਵਾਰਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਫਗਵਾੜਾ ਸਿਵਲ ਹਸਪਤਾਲ ਲਿਜਾਇਆ ਗਿਆ। Road Accident