Barnala News: ਜੈੱਕਾਂ ਨਾਲ ਉੱਚਾ ਚੁੱਕਦਿਆਂ ਮਕਾਨ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ

Barnala News
Barnala News: ਜੈੱਕਾਂ ਨਾਲ ਉੱਚਾ ਚੁੱਕਦਿਆਂ ਮਕਾਨ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ

Barnala News: ਬਰਨਾਲਾ (ਜਸਵੀਰ ਗਹਿਲ)। ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਜੈੱਕ ਨਾਲ ਉੱਚਾ ਚੁੱਕਿਆ ਜਿਹਾ ਜਾ ਰਿਹਾ ਮਕਾਨ ਡਿੱਗਣ ਕਾਰਨ ਚਾਰ ਮਜ਼ਦੂਰ ਮਲਬੇ ਦੇ ਹੇਠਾਂ ਦੱਬ ਗਏ। ਜਿੰਨਾ ’ਚੋਂ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਇੱਕ ਮਜ਼ਦੂਰ ਨੂੰ ਮਲਬੇ ਵਿੱਚੋਂ ਕੱਢਣ ਲਈ ਯਤਨ ਜਾਰੀ ਹਨ। ਘਰ ਡਿੱਗਣ ਦਾ ਖੜਾਕ ਬਹੁਤ ਦੂਰ ਤੱਕ ਸੁਣਾਈ ਦਿੱਤਾ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਫਰਵਾਹੀ ਦੇ ਵਸਨੀਕ ਵਿਸਾਲ ਪੁੱਤਰ ਸਵ: ਜੀਵਨ ਕੁਮਾਰ ਦੇ ਮਕਾਨ ਨੂੰ ਜੈੱਕਾਂ ਦੀ ਮਦਦ ਨਾਲ ਉੱਚਾ ਚੁੱਕਣ ਦਾ ਕੰਮ ਚੱਲ ਰਿਹਾ ਸੀ, ਪਰ ਐਤਵਾਰ ਸੁਵਖਤੇ ਚਾਰ ਕੁ ਵਜੇ ਦੇ ਕਰੀਬ ਅਚਾਨਕ ਲੈਂਟਰ ਡਿੱਗ ਗਿਆ।

ਇਹ ਖਬਰ ਵੀ ਪੜ੍ਹੋ : Weather Update: ਐਨਸੀਆਰ ’ਚ ਮੌਸਮ ਦਾ ਬਦਲਿਆ ਮਿਜਾਜ, ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ

ਜਿਸ ਕਾਰਨ ਘਰ ਅੰਦਰ ਪਏ ਚਾਰ ਮਜ਼ਦੂਰ ਮਲਬੇ ਹੇਠਾਂ ਦੱਬ ਗਏ ਤੇ ਘਟਨਾ ਦਾ ਪਤਾ ਚੱਲਦਿਆਂ ਹੀ ਪਿੰਡ ਵਾਸੀ ਵੱਡੀ ਗਿਣਤੀ ’ਚ ਇਕੱਤਰ ਹੋ ਗਏ ਤੇ ਮਲਬੇ ਹੇਠਾਂ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਕੰਮ ਸ਼ੁਰੂ ਕਰ ਦਿੱਤਾ। ਮਲਬੇ ਹੇਠਾਂ ਦੱਬੇ ਮਜ਼ਦੂਰਾਂ ਵਿੱਚੋਂ ਇੱਕ ਮਜ਼ਦੂਰ ਜ਼ਖ਼ਮੀ ਹਾਲਤ ਵਿੱਚ ਮਲਬੇ ਹੇਠੋਂ ਬਾਹਰ ਕੱਢਣ ਲਈ ਆਵਾਜ਼ ਲਾ ਰਿਹਾ ਸੀ। ਭਾਰੀ ਮੁਸ਼ੱਕਤ ਦੇ ਬਾਅਦ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਵੱਖ-ਵੱਖ ਐਂਬੂਲੈਂਸਾਂ ਰਾਹੀ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਜੋ ਬੇਹੋਸ਼ੀ ਦੀ ਹਾਲਤ ’ਚ ਸਨ। ਪਰ ਹਸਪਤਾਲ ’ਚ ਜਾ ਕੇ ਉਕਤ ਵਿਅਕਤੀਆਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਫਿਰ ਚੌਥੇ ਮਜ਼ਦੂਰ ਨੂੰ ਮਲਬੇ ਵਿੱਚੋਂ ਕੱਢਣ ਲੋਕਾਂ ਵੱਲੋਂ ਮਲਬਾ ਹਟਾਇਆ ਜਾ ਰਿਹਾ ਸੀ। Barnala News