ਮਾਲੇਰੀਆ ਹੋ ਸਕਦੈ ਖ਼ਤਰਨਾਕ, ਬਚਣ ਲਈ ਅਪਣਾਓ ਇਹ ਟਿਪਸ

ਚੂੜੀਵਾਲਾ ਧੰਨਾ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਲਾਇਆ | How to Avoid Malaria

ਫਾਜ਼ਿਲਕਾ (ਰਜਨੀਸ਼ ਰਵੀ)। ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਮਲੇਰੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਚੂੜੀਵਾਲਾ ਧੰਨਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

How to Avoid Malaria

ਇਸ ਮੌਕੇ ਹੈਲਥ ਸੁਪਰਵਾਈਜਰ ਲਖਵਿੰਦਰ ਸਿੰਘ, ਸਿਹਤ ਕਰਮਚਾਰੀ ਗੰਗਾ ਰਾਮ ਨੇ ਲੋਕਾਂ ਨੂੰ ਮਲੇਰੀਆ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿਚ ਸਾਫ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿੱਤਾ ਜਾਵੇ ਕਿਉਂਕਿ ਮਲੇਰੀਆ ਮੱਛਰ ਗੰਦੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਰਾਤ ਨੂੰ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ।

ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਮਲੇਰੀਆ ਤੋਂ ਬਚ ਸਕਦੇ ਹਾਂ। ਰੋਜ਼ਾਨਾ ਸਿਹਤ ਕਰਮਚਾਰੀ ਪਿੰਡਾਂ ਵਿੱਚ ਘਰ-ਘਰ ਜਾ ਕੇ ਆਪਣੇ ਫਰਿੱਜਾਂ ਦੀਆਂ ਟਰੇਆਂ, ਫੁੱਲਾਂ ਦੇ ਗਮਲਿਆਂ ਅਤੇ ਗਲੀਆਂ ਦੀਆਂ ਪਾਈਪਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਮਲੇਰੀਆ ਦੇ ਲਾਰਵੇ ਨੂੰ ਉਥੇ ਹੀ ਨਸਟ ਕੀਤਾ ਜਾ ਸਕੇ। ਇਸ ਮੌਕੇ ਹੈਲਥ ਸੁਪਰਵਾਈਜਰ ਲਖਵਿੰਦਰ ਸਿੰਘ, ਹੈਲਥ ਵਰਕਰ ਗੰਗਾ ਰਾਮ, ਸੀਐਚਓ ਨੇਤ ਰਾਮ, ਏਐਨਐਮ ਰਾਜਦੀਪ ਕੌਰ, ਸਮੂਹ ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ। How to Avoid Malaria

ਇਹ ਵੀ ਪੜ੍ਹੋ : ਪਹਿਲੇ ਗੇੜ ’ਚ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਅੱਜ ਤੋਂ