ਪੰਜਾਬ ’ਚ 90 ਫ਼ੀਸਦੀ ਲੋਕਾਂ ਨੂੰ ਬਿਜਲੀ ਬਿੱਲ ਤੋਂ ਮਿਲਿਆ ਛੁਟਕਾਰਾ : ਬਿਜਲੀ ਮੰਤਰੀ

Cabinet Minister

ਚੰਡੀਗੜ੍ਹ (ਸੱਚ ਕਹੂੰ)। ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਝੂਠੇ ਵਾਅਦੇ ਕਰਕੇ ਲੋਕਾਂ ਨਾਲ ਧੋਖਾ ਕਰਦੀਆਂ ਰਹੀਆਂ। ‘ਆਪ’ ਸਰਕਾਰ ਨੇ ਆਪਣੇ ਪਹਿਲੇ ਸਾਲ ’ਚ ਹੀ ਬਿਜਲੀ ਦਾ ਬਿੱਲ ਜੀਰੋ (How to Free Electricity Bill) ਕਰਨ ਦਾ ਵਾਅਦਾ ਪੂਰਾ ਕੀਤਾ ਹੈ। ਇਹ ਗੱਲ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਹੀ। ਉਨ੍ਹਾਂ ਕਿਹਾ ਕਿ ਸਾਰੇ ਘਰੇਲੂ ਖਪਤਕਾਰਾਂ ਨੂੰ 5629 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਦਿੰਦੇ ਹੋਏ 600 ਯੂਨਿਟ ਮੁਫਤ ਬਿਜਲੀ (300 ਯੂਨਿਟ ਪ੍ਰਤੀ ਮਹੀਨਾ) ਦੀ ਸਹੂਲਤ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਲਈ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਜਾਰੀ ਰੱਖੀ ਗਈ ਹੈ, ਜਿਸ ਨਾਲ 1278 ਕਰੋੜ ਰੁਪਏ ਦਾ ਲਾਭ ਹੋਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 90 ਫੀਸਦੀ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਹੁਣ ਜੀਰੋ ਆ ਰਿਹਾ ਹੈ। ਇਸੇ ਮਹੀਨੇ ਇਹ ਅੰਕੜਾ ਹੋਰ ਵਧਣ ਦੀ ਆਸ ਹੈ।

ਝੋਨੇ ਦੇ ਸੀਜ਼ਨ ਦੌਰਾਨ ਦਿੱਤੀ ਨਿਰਵਿਘਨ ਸਪਲਾਈ

ਸਾਰੇ ਰਿਹਾਇਸ਼ੀ ਯੂਨਿਟਾਂ ਨੂੰ ਮੁਫਤ ਬਿਜਲੀ ਦੇਣ ਦੇ ਨਾਲ ਹੀ 31 ਦਸੰਬਰ 2021 ਤੱਕ ਦੇ ਸਾਰੇ ਬਕਾਇਆ ਬਿੱਲ ਵੀ ਮੁਆਫ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਕੱਟੇ ਗਏ ਬਿਜਲੀ ਕੁਨੈਕਸ਼ਨ ਬਹਾਲ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਾ ਸਿਰਫ ਖੇਤੀਬਾੜੀ ਖਪਤਕਾਰਾਂ ਨੂੰ ਮੁਫਤ ਬਿਜਲੀ ਜਾਰੀ ਰੱਖੀ ਹੈ, ਸਗੋਂ ਪਹਿਲੀ ਵਾਰ ਝੋਨੇ ਦੇ ਸੀਜਨ ਦੌਰਾਨ ਬਿਨਾਂ ਕਿਸੇ ਕੱਟ ਤੋਂ 8 ਘੰਟੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਹੈ।

ਲੋਡ ਵਧਾਉਣ ਦੀ ਫੀਸ ਘਟਾਈ

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੋਰ ਲਾਭ ਦਿੰਦਿਆਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਐੱਚ. ਪੀ. ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਨੂੰ 1,87,000 ਰੁਪਏ ਦਾ ਮੁਨਾਫਾ ਹੋਇਆ। ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ