ਬੱਚਿਓ ਆਓ! ਜਾਣੀਏ ਪੇਪਰਾਂ ਵੇਲੇ ਆਪਣੇ ਆਪ ਨੂੰ ਕਿਵੇਂ ਕਰੀਏ ਤਿਆਰ

Re-examination Exs, Students Absent

ਬੱਚਿਓ ਆਓ! ਜਾਣੀਏ ਪੇਪਰਾਂ (Exam ) ਵੇਲੇ ਆਪਣੇ ਆਪ ਨੂੰ ਕਿਵੇਂ ਕਰੀਏ ਤਿਆਰ

ਬੱਚਿਓ ਜਿਵੇਂ ਹੀ ਫਰਵਰੀ ਮਹੀਨੇ ਦਾ ਅੰਤ ਹੁੰਦਾ ਹੈ ਤਾਂ ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਸਲਾਨਾ ਪ੍ਰੀਖਿਆਵਾਂ (Exam ) ਸੁਰੂ ਹੋਣ ਲੱਗਦੀਆਂ ਹਨ। ਇਹ ਪ੍ਰੀਖਿਆਵਾਂ ਸਕੂਲ ਪੱਧਰ ਤੋਂ ਲੈ ਕੇ ਲਗਭਗ ਉੱਚ ਪੱਧਰ ਦੇ ਕੋਰਸ ਤੱਕ ਹੁੰਦੀਆਂ ਹਨ ਭਾਵ ਮਾਰਚ ਤੋਂ ਲੈ ਕੇ ਇਹ ਪ੍ਰੀਖਿਆਵਾਂ ਮਈ ਤੱਕ ਚਲਦੀਆਂ ਹਨ।ਇਹ ਪ੍ਰੀਖਿਆਵਾਂ ਬੱਚਿਆਂ ਦੀ ਪੂਰੇ ਸਾਲ ਦੀ ਮਿਹਨਤ ਦੇ ਫਲ ਦਾ ਨਤੀਜਾ ਹੁੰਦੀਆਂ ਹਨ ਪੇਪਰਾਂ ਦਾ ਨਾਮ ਸੁਣ ਕੇ ਹੀ ਬਹੁਤ ਸਾਰੇ ਵਿਦਿਆਰਥੀਆਂ ਨੂੰ ਡਰ ਲੱਗਣ ਲੱਗ ਜਾਂਦਾ ਹੈ ਤਣਾਅ ’ਚ ਆ ਜਾਂਦੇ ਹਨ ਜਿਵੇਂ ਕੋਈ ਆਫਤ ਆਉਣ ਵਾਲੀ ਹੋਵੇ ।

ਚਿੰਤਾ ਵਿੱਚ ਡੁੱਬ ਜਾਂਦੇ ਹਨ । ਨਾਲ ਹੀ ਮਾਪਿਆਂ ਨੂੰ ਚਿੰਤਾ ’ਚ ਪਾ ਦਿੰਦੇ ਹਨ ਪਰ ਜ਼ਿਆਦਾ ਚਿੰਤਾ ਨਾਲ ਜੋ ਆਉਂਦਾ ਹੁੰਦਾ ਹੈ ਉਹ ਵੀ ਭੁੱਲ ਜਾਂਦੇ ਹਨ ਕਈ ਬੱਚੇ ਸਾਰਾ ਸਾਲ ਨਹੀਂ ਪੜ੍ਹਦੇ ਫਿਰ ਪੇਪਰ ਆਉਣ ’ਤੇ ਟਿਊਸ਼ਨਾਂ ਸ਼ੁਰੂ ਕਰ ਦਿੰਦੇ ਹਨ ਜਿਸ ਤਰ੍ਹਾਂ ਉਹਨਾਂ ਦੇ ਦਿਮਾਗ ’ਤੇ ਹੋਰ ਵੀ ਜ਼ਿਆਦਾ ਬੋਝ ਪੈ ਜਾਂਦਾ ਹੈ ਕਿਉਂਕਿ ਏਨਾ ਜ਼ਿਆਦਾ ਕੰਮ ਬਹੁਤ ਥੋੜ੍ਹੇ ਸਮੇਂ ’ਚ ਪੂਰਾ ਕਰਨਾ ਔਖਾ ਹੋ ਜਾਂਦਾ ਹੈ ਅਜਿਹੇ ਵਿਦਿਆਰਥੀ ਫਿਰ ਪੇਪਰਾਂ ਸਮੇਂ ਨੀਂਦ ਨਾ ਆਉਣ ਵਾਲੇ ਕਈ ਤਰ੍ਹਾਂ ਦੇ ਸਾਧਨ ਵਰਤਦੇ ਹਨ ਬੱਚਿਓ ਜੇਕਰ ਸਮੇਂ ਦੀ ਸਹੀ ਵਰਤੋਂ ਕਰਕੇ ਸਹੀ ਸਮਾਂ ਸਾਰਣੀ ਬਣਾਈ ਜਾਵੇ ਤਾਂ ਫਿਰ ਪੇਪਰਾਂ ਦੇ ਸਮੇਂ ਇਹੋ ਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ।

ਪੇਪਰਾਂ ਦੀ ਤਿਆਰੀ ਕਰਨ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ :-

  • -ਸਭ ਤੋਂ ਪਹਿਲਾਂ ਬੱਚਿਓ ਸਿਲੇਬਸ ਨੂੰ ਚੰਗੀ ਤਰ੍ਹਾਂ ਪੜ੍ਹਨਾ ਚਾਹੀਦਾ ਹੈ ਸਾਰੇ ਪਾਠ ਚੰਗੀ ਤਰ੍ਹਾਂ ਦੇਖਣੇ ਚਾਹੀਦੇ ਹਨ ਤਾਂ ਜੋ ਪੇਪਰਾਂ ਦੇ ਸਮੇਂ ਤੁਹਾਨੂੰ ਕੁੱਝ ਵੀ ਲੱਭਣ ’ਚ ਪ੍ਰੇਸ਼ਾਨੀ ਨਾ ਆਵੇ।
  • -ਵਿਸ਼ਿਆਂ ਅਨੁਸਾਰ ਸਮਾਂ-ਸਾਰਣੀ ਤਿਆਰ ਕਰਨੀ ਚਾਹੀਦੀ ਹੈ ਸਾਰੇ ਵਿਸ਼ਿਆਂ ਨੂੰ ਇੱਕ ਸਮਾਨ ਸਮਾਂ ਦੇ ਦੇ ਕੇ ਵਿਸ਼ਿਆਂ ਦੀ ਵੰਡ ਕਰਨੀ ਚਾਹੀਦੀ ਹੈ ਜੋ ਵਿਸ਼ਾ ਔਖਾ ਲੱਗਦਾ ਹੈ ਉਸਨੂੰ ਜ਼ਿਆਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਜਾਂ ਫਿਰ ਔਖੇ ਵਿਸ਼ੇ ਨੂੰ ਸਵੇਰ ਦੇ ਸਮੇਂ ਪੜ੍ਹਿਆ ਜਾਵੇ ਸਵੇਰ ਸਮੇਂ ਦਿਮਾਗ ਚੁਸਤ ਤੇ ਤਾਜਾ ਹੁੰਦਾ ਹੈ।

ਪੇਪਰਾਂ (Exam ) ਵੇਲੇ ਆਪਣੇ ਆਪ ਨੂੰ ਕਿਵੇਂ ਕਰੀਏ ਤਿਆਰ

  • -ਜੇਕਰ ਤੁਹਾਨੂੰ ਕੋਈ ਵਿਸ਼ਾ ਔਖਾ ਲੱਗਦਾ ਹੈ ਜਾਂ ਕੋਈ ਪ੍ਰਸ਼ਨ ਯਾਦ ਨਹੀਂ ਹੁੰਦਾ ਤਾਂ ਤੁਸੀਂ ਉਸ ਵਿਸ਼ੇ ਨੂੰ ਆਪਣਾ ਮਨ-ਪਸੰਦ ਵਿਸ਼ਾ ਚੁਣ ਲਵੋ ਹਰ ਰੋਜ਼ ਥੋੜ੍ਹਾ-ਥੋੜ੍ਹਾ ਕਰਕੇ ਪੜਨਾ ਸ਼ੁਰੂ ਕਰੋ ਜੇਕਰ ਔਖੇ ਸ਼ਬਦ ਯਾਦ ਨਹੀਂ ਹੁੰਦੇ ਤਾਂ ਉਹਨਾਂ ਨੂੰ ਕਿਸੇ ਸਕੈਚ ਜਾਂ ਰੰਗ ਵਾਲੀ ਪੈਨਸਿਲ ਨਾਲ ਰੰਗਦਾਰ ਕਰੋ ਜਾਂ ਉਸਦੇ ਹੇਠਾਂ ਲਕੀਰਾਂ ਲਾ ਦੇਵੋ ਜਦੋਂ ਵੀ ਤੁਸੀਂ ਕਿਤਾਬ ਖੋਲੋ੍ਹਗੇ ਉਹ ਤੁਹਾਡੀਆਂ ਅੱਖਾਂ ਸਾਹਮਣੇ ਆਉਣਗੇ ਤੁਸੀਂ ਥੋੜ੍ਹੇ ਸਮੇਂ ਬਾਅਦ ਹੀ ਦੇਖੋਗੇ ਕਿ ਜੋ ਸ਼ਬਦ ਤੁਹਾਡੇ ਯਾਦ ਨਹੀਂ ਹੁੰਦੇ ਸਨ ਉਹ ਤੁਹਾਡੀਆਂ ਉਂਗਲਾਂ ’ਤੇ ਹੋਣਗੇ।
  • -ਔਖੇ ਵਿਸ਼ਿਆਂ ਦੀ ਤਿਆਰੀ ਬੱਚਿਆਂ ਨੂੰ ਲਿਖ ਕੇ ਕਰਨੀ ਚਾਹੀਦੀ ਹੈ ਕਈ ਵਾਰ ਬੱਚਿਆਂ ਨੂੰ ਵਾਰ-ਵਾਰ ਪੜ੍ਹਨ ਨਾਲ ਵੀ ਕੁੱਝ ਯਾਦ ਨਹੀਂ ਹੁੰਦਾ ਤਾਂ ਅਜਿਹੇ ਬੱਚਿਆਂ ਨੂੰ ਲਿਖ ਕੇ ਯਾਦ ਕਰਨਾ ਚਾਹੀਦਾ ਹੈ ਤਾਂ ਜੋ ਜਲਦੀ ਯਾਦ ਹੋ ਸਕੇ ।
  • -ਪੇਪਰਾਂ ਵੇਲੇ ਪੜ੍ਹਾਈ ਕਰਨ ਤੋਂ ਪਹਿਲਾ ਆਪਣੇ ਆਪ ਨੂੰ ਤਿਆਰ ਕਰੋ ਭਾਵ ਇੱਕ ਚੰਗਾ ਨਾਸਤਾ ਖਾਓ, ਕੁਝ ਨੀਂਦ ਲਵੋ। ਆਪਣੇ-ਆਪ ਨੂੰ ਤਣਾਅ ਮੁਕਤ ਕਰੋ ।
  • -ਕਿਤਾਬਾਂ ਨੂੰ ਅੱਖਾਂ ਤੋਂ ਕੁਝ ਦੂਰੀ ’ਤੇ ਰੱਖ ਕੇ ਪੜੋ।ਤਾਂ ਜੋ ਅੱਖਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਪੇਪਰਾਂ ’ਚ ਅੱਖਾਂ ਦਰਦ ਨਾ ਕਰਨ।
  • -ਪੇਪਰਾਂ ਦੇ ਸਮੇਂ ਤੁਹਾਡਾ ਧਿਆਨ ਅਤੇ ਮਨ ਸਿਰਫ਼ ਪੜ੍ਹਾਈ ਵੱਲ ਹੋਣਾ ਚਾਹੀਦਾ ਹੈ। ਘਰ ’ਚ ਕੀ ਹੋ ਰਿਹਾ, ਕੌਣ ਕਿੱਥੇ ਜਾ ਰਿਹਾ ਹੈ, ਟੀ.ਵੀ ’ਚ ਕੀ ਚੱਲ ਰਿਹਾ ਹੈ ਇਸ ’ਚ ਤੁਹਾਡਾ ਧਿਆਨ ਨਹੀਂ ਹੋਣਾ ਚਾਹੀਦਾ।
  • -ਬੱਚਿਆਂ ਦੀ ਪੜ੍ਹਾਈ ਪ੍ਰਤਿ ਮਾਪਿਆਂ ਦਾ ਧਿਆਨ ਵੀ ਹੋਣਾ ਚਾਹੀਦਾ ਹੈ ਉਹ ਬੱਚਿਆਂ ’ਤੇ ਜ਼ਿਆਦਾ ਬੋਝ ਨਾ ਪਾਉਣ ਜਿੱਥੇ ਬੱਚਾ ਪੜ੍ਹ ਰਿਹਾ ਉਸ ਜਗ੍ਹਾ ਤੇ ਬੱਚੇ ਦੇ ਖਾਣ -ਪੀਣ ਦਾ ਧਿਆਨ ਰੱਖਿਆ ਜਾਵੇ।
  • -ਪੇਪਰ ਤੋਂ ਕੁਝ ਦਿਨ ਪਹਿਲਾਂ ਤੁਹਾਨੂੰ ਆਪਣੇ ਅਧਿਆਪਕਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਉਹ ਸੰਕਲਪਾਂ ਨੂੰ ਸਮਝਣ ’ਚ ਤੁਹਾਡੀ ਮਦਦ ਕਰ ਸਕਦੇ ਹਨ।
  • -ਅਧਿਆਪਕ ਨੂੰ ਵੀ ਚਾਹੀਦਾ ਹੈ ਕਿ ਬੱਚਿਆਂ ਦੀ ਪੜ੍ਹਾਈ ਦਾ ਮੁਲਾਂਕਣ ਚੰਗੀ ਤਰ੍ਹਾਂ ਕੀਤਾ ਜਾਵੇ ਉਹਨਾਂ ਨੂੰ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ ਜਾਵੇ।
  • -ਲੋੜ ਤੋਂ ਜ਼ਿਆਦਾ ਸਮਾਂ ਵੀ ਪੜ੍ਹਨ ਲਈ ਨਹੀਂ ਬੈਠਣਾ ਚਾਹੀਦਾ ਭਾਵ ਹਰ ਸਮੇਂ ਕਿਤਾਬੀ ਕੀੜਾ ਨਹੀਂ ਬਣਨਾ ਚਾਹੀਦਾ ਇਸ ਦੇ ਨਾਲ ਮਨ ਦੀ ਇਕਾਗਰਤਾ ਭੰਗ ਹੁੰਦੀ ਹੈ ਅਤੇ ਸਰੀਰ ਵੀ ਥਕਾਵਟ ਮਹਿਸੂਸ ਕਰਦਾ ਹੈ। ਇਸ ਲਈ ਥੋੜੇ ਸਮੇਂ ਲਈ ਇੱਧਰ-ਉਧਰ ਘੁੰਮਣਾ ਚਾਹੀਦਾ ਹੈ ।
  • -ਬੈੱਡ ਜਾਂ ਮੰਜੇ ’ਤੇ ਬੈਠ ਕੇ ਜਾ ਲੇਟ ਕੇ ਨਹੀਂ ਪੜ੍ਹਨਾ ਚਾਹੀਦਾ ਸਗੋਂ ਮੇਜ਼ ਜਾਂ ਕੁਰਸੀ ’ਤੇ ਸਹੀ ਤਰੀਕੇ ਨਾਲ ਬੈਠ ਕੇ ਪੜ੍ਹਨਾ ਚਾਹੀਦਾ ਹੈ।
  • -ਪੜ੍ਹਾਈ ਦੇ ਨਾਲ-ਨਾਲ ਕੁਝ ਸਮਾਂ ਵਿਚਕਾਰ ਦੀ ਖੇਡਣਾ ਵੀ ਚਾਹੀਦਾ ਹੈ ਇਸ ਨਾਲ ਬੱਚੇ ਦਾ ਮਨ ਤਾਜਾ ਹੋ ਜਾਂਦਾ ਹੈ।ਤੇ ਸਰੀਰ ਦੇ ਸਾਰੇ ਪੱਖਾਂ ਦਾ ਵਿਕਾਸ ਵੀ ਹੁੰਦਾ ਹੈ।
  • -ਬੱਚਿਓ ਸਿਲੇਬਸ ਪੇਪਰ ਤੋਂ ਪਹਿਲਾ ਪੂਰਾ ਕਰਨਾ ਚਾਹੀਦਾ ਹੈ ਤਾਂ ਜੋ ਜਿਸ ਸਮੇਂ ਪੇਪਰ ਹੋਣ ਉਸ ਦਿਨ ਜੋ ਸਿਲੇਬਸ ਪਹਿਲਾ ਪੜ੍ਹਿਆ ਹੋਵੇ ਉਸਦੀ ਹੀ ਦੁਹਰਾਈ ਕੀਤੀ ਜਾ ਸਕੇ। ਕਈ ਵਾਰ ਦੇਖਣ ਵਿੱਚ ਆਇਆ ਹੈ ਕਿ ਕੁਝ ਬੱਚੇ ਪੇਪਰ ਤੋਂ ਕੁਝ ਮਿੰਟ ਪਹਿਲਾਂ ਵੀ ਪੜ੍ਹਦੇ ਰਹਿੰਦੇ ਹਨ ਅਜਿਹਾ ਕਰਨ ਨਾਲ ਜੋ ਪਹਿਲਾਂ ਯਾਦ ਕੀਤਾ ਹੁੰਦਾ ਹੈ ਉਹ ਵੀ ਭੁੱਲ ਸਕਦੇ ਹਨ।
  • -ਬੱਚਿਓ ਕਦੇ ਵੀ ਕਿਸੇ ਪ੍ਰਸ਼ਨ ਨੂੰ ਰੱਟਾ ਨਾ ਲਾਵੋ ਅਕਸਰ ਪਹਿਲਾਂ ਪੜਿਆ ਹੋਇਆ, ਕੀਤੀ ਹੋਈ ਦੁਹਰਾਈ ਹੀ ਕੰਮ ਆਉਂਦੀ ਹੈ। ਦੇਖਣ ’ਚ ਆਇਆ ਹੈ ਕਿ ਜੋ ਬੱਚੇ ਰੱਟਾ ਲਾਉਂਦੇ ਹਨ ਫਿਰ ਜਲਦੀ ਹੀ ਭੁੱਲ ਜਾਂਦੇ ਹਨ।
  • -ਪੇਪਰਾਂ ਸਮੇਂ ਮੋਬਾਇਲ,ਟੀ.ਵੀ ਨੂੰ ਬੱਚਿਓ ਤੋਂ ਦੂਰ ਰੱਖੋ। ਕਿਉਕਿ ਇਸ ਨਾਲ ਬੱਚੇ ਦਾ ਪੜ੍ਹਾਈ ਤੋਂ ਧਿਆਨ ਭਟਕ ਜਾਂਦਾ ਹੈ।
  • -ਪੇਪਰ ਦੇਣ ਜਾਂਦੇ ਸਮੇਂ ਕਿਤਾਬਾਂ ਕਦੇ ਵੀ ਨਾਲ ਨਾ ਚੁੱਕੋ, ਸਗੋਂ ਘਰ ਹੀ ਰੱਖ ਕੇ ਜਾਓ।
  • -ਸਮੇਂ ਸਿਰ ਪ੍ਰੀਖਿਆ ਕੇਂਦਰ ’ਚ ਜਾਓ ਤਾਂ ਜੋ ਪੇਪਰ ਤੋ ਪਹਿਲਾ ਅਰਾਮ ਨਾਲ ਆਪਣਾ ਰੋਲ ਨੰਬਰ ਚੈੱਕ ਕਰ ਸਕੋ ਅਤੇ ਬਿਲਕੁਲ ਸ਼ਾਂਤ ਮਨ ਨਾਲ ਬੈਠ ਕੇ ਆਪਣੇ ਆਪ ਨੂੰ ਚੰਗਾ ਮਹਿਸੂਸ ਕਰ ਸਕੋ।
  • -ਹਮੇਸ਼ਾ ਪੇਪਰ ਦੇਣ ਜਾਣ ਤੋਂ ਪਹਿਲਾ ਸਵੇਰ ਦਾ ਖਾਣਾ ਖਾ ਕੇ ਜਾਵੋ ਅਤੇ ਹਮੇਸ਼ਾ ਪੂਰੇ ਆਤਮ ਵਿਸ਼ਵਾਸ ਨਾਲ ਭਰਪੂਰ ਹੋ ਕੇ ਜਾਓ।
  • – ਜ਼ਰੂਰਤਮੰਦ ਵਸਤਾਂ ਹਮੇਸ਼ਾ ਪਹਿਲਾਂ ਹੀ ਤਿਆਰ ਕਰਕੇ ਰੱਖੋ ਤਾਂ ਜੋ ਪੇਪਰ ਸਮੇਂ ਚੁੱਕਣ ’ਚ ਅਸਾਨੀ ਹੋਵੇ।ਜਿਵੇਂ ਰੋਲ ਨੰਬਰ,ਪੇਪਰ ਬੋਰਡ ,ਪੈੱਨ,ਪਾਣੀ ਆਦਿ।
  • -ਪੇਪਰ ਤੋਂ ਪਹਿਲਾ ਤੁਹਾਨੂੰ ਕੀ ਨਹੀਂ ਆਉਂਦਾ ,ਪੇਪਰ ਕਿਹੋ ਜਿਹੋ ਹੋਵੇਗਾ।ਇਹ ਨਾ ਸੋਚੋ ਸਗੋਂ ਇਹ ਯਾਦ ਰੱਖੋ ਕਿ ਤੁਹਾਨੂੰ ਕੀ ਆਉਂਦਾ ਹੈ। ਪੇਪਰ ਕਰਨ ਤੋਂ ਬਾਅਦ ਅਗਲੇ ਪੇਪਰ ਵੱਲ ਧਿਆਨ ਕੇਂਦਰਤ ਕਰੋ।
  • -ਇਸ ਤਰ੍ਹਾਂ ਬੱਚਿਓ ਉੱਪਰ ਦਿੱਤੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਤੁਸੀਂ ਚੰਗੀ ਤਰ੍ਹਾਂ ਆਪਣੇ ਪੇਪਰਾਂ ਦੀ ਤਿਆਰੀ ਕਰ ਸਕਦੇ ਹੋ।ਤੇ ਵਧੀਆਂ ਨੰਬਰ ਲੈ ਕੇ ਪਾਸ ਹੋ ਸਕਦੇ ਹੋ।
    ਗਗਨਦੀਪ ਕੌਰ ਧਾਲੀਵਾਲ ਝਲੂਰ ਬਰਨਾਲਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ