Petrol Diesel Price Today : ਹੋਲੀ ਤੋਂ ਪਹਿਲਾਂ ਪੈਟਰੋਲ-ਡੀਜਲ ’ਤੇ ਲੋਕਾਂ ਨੂੰ ਮਿਲੀ ਖੁਸ਼ਖਬਰੀ? ਜਾਣੋ ਤੁਹਾਡੇ ਜ਼ਿਲ੍ਹੇ ’ਚ ਤਾਜ਼ਾ ਕੀਮਤਾਂ

Petrol Diesel Price Today

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਦੇ ਬਾਵਜੂਦ ਅੱਜ ਪੈਟਰੋਲ-ਡੀਜਲ ਦੀਆਂ ਘਰੇਲੂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ ’ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਤੇ ਡੀਜਲ 87.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਜੇਕਰ ਮਹਾਨਗਰਾਂ ਦੀ ਗੱਲ ਕਰੀਏ ਤਾਂ ਕੇਂਦਰ ਸਰਕਾਰ ਦੀ ਇਸ ਰਾਹਤ ਤੋਂ ਬਾਅਦ ਨਵੀਂ ਦਿੱਲੀ ’ਚ ਪੈਟਰੋਲ ਦੀ ਤਾਜਾ ਕੀਮਤ 96.72 ਰੁਪਏ ਤੋਂ ਘੱਟ ਕੇ 94.72 ਰੁਪਏ ’ਤੇ ਆ ਗਈ ਹੈ। (Petrol Diesel Price Today)

PM-Kisan Samman Nidhi : ਕਰੋੜਾਂ ਕਿਸਾਨਾਂ ਨੂੰ ਮੋਦੀ ਸਰਕਾਰ ਇਸ ਦਿਨ ਦੇਵੇਗੀ ਖੁਸ਼ਖਬਰੀ? ਖਾਤੇ ‘ਚ ਆਉਣਗੇ ਪੈਸ…

ਮੁੰਬਈ ’ਚ ਇਹ 106.31 ਰੁਪਏ ਦੀ ਬਜਾਏ 104.21 ਰੁਪਏ, ਕੋਲਕਾਤਾ ’ਚ 106.03 ਦੀ ਬਜਾਏ 103.94 ਰੁਪਏ ਅਤੇ ਚੇਨਈ ’ਚ 102.63 ਰੁਪਏ ਦੀ ਬਜਾਏ 100.75 ਰੁਪਏ ਹੋ ਗਿਆ ਹੈ। ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਦੇ ਬਰਾਬਰ ਰਹਿਣ ਨਾਲ ਮੁੰਬਈ ’ਚ ਪੈਟਰੋਲ 104.21 ਰੁਪਏ ਪ੍ਰਤੀ ਲੀਟਰ ਤੇ ਡੀਜਲ 92.15 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਵਿਸ਼ਵ ਪੱਧਰ ’ਤੇ ਹਫਤੇ ਦੇ ਅੰਤ ’ਚ ਅਮਰੀਕੀ ਕਰੂਡ 0.31 ਫੀਸਦੀ ਫਿਸਲ ਕੇ 80.82 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 85.43 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ। ਦੇਸ਼ ਦੇ ਚਾਰ ਮਹਾਨਗਰਾਂ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ। (Petrol Diesel Price Today)

Petrol Diesel Price Today