ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਰੈਲੀ ’ਚ ਲੋਕਾਂ ਦਾ ਭਾਰੀ ਇਕੱਠ

Rally Bhagwant Mann
ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਰੈਲੀ ’ਚ ਲੋਕਾਂ ਦਾ ਭਾਰੀ ਇਕੱਠ

ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ

(ਖੁਸਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਿਹਤਮੰਦ ਪੰਜਾਬ ਮਿਸ਼ਨ ਦੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਵੱਡਾ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। (Rally Bhagwant Mann)

ਪਹਿਲਾਂ ਉਦਯੋਗਾਂ ’ਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ (Rally Bhagwant Mann)

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ , ਜਦੋਂ ਤੋਂ ਉਹਨਾਂ ਨੇ ਅਹੁਦਾ ਸੰਭਾਲਿਆ ਹੈ, ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ 88 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਅਤੇ ਜ਼ੀਰੋ ਬਿਜਲੀ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਸੂਬੇ ਦੇ ਆਖਰੀ ਖੇਤ ਤੱਕ ਨਹਿਰੀ ਪਾਣੀ ਰਾਹੀਂ ਸਿੰਚਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੁਹਿਰਦ ਯਤਨਾਂ ਸਦਕਾ ਜ਼ਿਲ੍ਹਾ ਫਾਜ਼ਿਲਕਾ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਵਿੱਚ ਹੁਣ ਪਾਣੀ ਪਹੁੰਚਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਡੇ ਪੱਧਰ ’ਤੇ ਤਰੱਦਦ ਕਰ ਰਹੀ ਹੈ । ਪਰ ਮੌਜੂਦਾ ਸਮੇਂ ਵਿੱਚ ਪੰਜਾਬ ਆਪਣੇ ਨਹਿਰੀ ਪਾਣੀ ਦਾ ਮਹਿਜ਼ 33 -34ਫੀਸਦ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਫੀਸਦੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਅਗਲੇ ਝੋਨੇ ਦੇ ਸੀਜ਼ਨ ਤੱਕ 70-80ਫੀਸਦ ਖੇਤਾਂ ਨੂੰ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਸਹੂਲਤ ਪ੍ਰਾਪਤ ਹੋ ਜਾਵੇਗੀ। (Rally Bhagwant Mann)

ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ ਗਏ ਹਨ ਜੋ ਦੇਸ ਭਰ ਵਿੱਚ ਹੁਣ ਤੱਕ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਜਵਾਨਾਂ ਨੂੰ ਪੇਂਡੂ ਖੇਤਰਾਂ ਤੋਂ ਸ਼ਹਿਰਾਂ ਵੱਲ ਜਾਣ ਲਈ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ 2000-3000 ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਹ ਪਾਰਟੀਆਂ ਇੱਕੋ ਪਰਿਵਾਰ ਨਾਲ ਸਬੰਧਤ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਾਂਧੀ ਜਯੰਤੀ ਦੇ ਇਸ ਪਾਵਨ ਮੌਕੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਵਿੱਚ ਆਈ.ਸੀ.ਯੂ. ਨਹੀਂ ਹਨ ਪਰ ਹੁਣ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕਰਕੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। (Rally Bhagwant Mann)

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਨੂੰ ਸੂਬੇ ਵਿੱਚ ਸਿਆਸਤਦਾਨਾਂ ਵੱਲੋਂ ਕੀਤੇ ਭਿ੍ਰਸ਼ਟਾਚਾਰ ਲਈ ਜਾਣਿਆ ਜਾਂਦਾ ਸੀ, ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਅਤੇ ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਰਾਜਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਪਾਠਕ , ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਚੇਤਨ ਸਿੰਘ ਜੌੜਾ ਮਾਜਰਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਕੈਬਨਿਟ ਮੰਤਰੀ, ਵਿਧਾਇਕ ਸਮੇਤ ਹੋਰ ਆਗੂ ਮੌਜੂਦ ਸਨ ।

ਘਰਾਂ ’ਚ ਪੁੱਜਣਗੇ ਮੁਲਾਜ਼ਮ ਤੇ ਅਫਸਰ (Rally Bhagwant Mann)

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਜਲਦ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਪਹੁੰਚਾਉਣ ਦੀ ਸੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਦਰਾਂ ’ਤੇ ਪਹੁੰਚ ਨਾਲ ਲੋਕਾਂ ਨੂੰ ਉਨ੍ਹਾਂ ਦੇ ਪ੍ਰਸਾਸਨਿਕ ਕੰਮ ਕਰਵਾਉਣ ’ਚ ਮਦਦ ਮਿਲੇਗੀ।

ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਨੇ ਵਿਰੋਧੀ ਘੇਰੇ, ਸੁਖਪਾਲ ਖਹਿਰਾ ਨੂੰ ਦੱਸਿਆ ਨਸ਼ਾ ਤਸਕਰ

ਆਮ ਆਦਮੀ ਪਾਰਟੀ ਵੱਲੋਂ ਅੱਜ ਸਿਹਤ ਸਹੂਲਤਾਂ ਦੇ ਨਾਮ ਤੇ ਪਟਿਆਲਾ ਵਿਖੇ ਕੀਤੀ ਵੱਡੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਵਿਰੋਧੀਆਂ ਧਿਰਾਂ ਨੂੰ ਆੜੇ ਹੱਥੀ ਲਿਆ। ਅਰਵਿੰਦ ਕੇਜਰੀਵਾਲ ਨੇ ਤਾ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਾ ਤਸਕਰ ਗਰਦਾਨ ਦਿੱਤਾ ਜਦਕਿ ਭਗਵੰਤ ਸਿੰਘ ਮਾਨ ਨੇ ਸੁਖਬੀਰ ਬਾਦਲ ਅਤੇ ਕੈਪਟਨ ਪਰਿਵਾਰ ’ਤੇ ਨਿਸ਼ਾਨੇ ਲਾਏ।