Jagjit Singh Dallewal: ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਚ ਸੁਧਾਰ ਲਈ ਕੀਤੀ ਅਰਦਾਸ

Jagjit Singh Dallewal
ਪਟਿਆਲਾ : ਰਿਟਾਇਰ ਐਸਐਸਪੀ ਸੁਸ਼ੀਲ ਕੁਮਾਰ ਤੇ ਹੋਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਦੇ ਹੋਏ।

ਹਿਊਮਨ ਸਰਵਿਸ ਸੋਸਾਇਟੀ ਵੱਲੋਂ Jagjit Singh Dallewal ਨਾਲ ਮੁਲਾਕਾਤ

Jagjit Singh Dallewal: (ਸੱਚ ਕਹੂੰ ਨਿਊਜ) ਪਟਿਆਲਾ। ਹਿਊਮਨ ਸਰਵਿਸ ਸੋਸਾਇਟੀ ਵੱਲੋਂ ਰਿਟਾਇਰ ਐਸ.ਐਸ.ਪੀ. ਸੁਸ਼ੀਲ ਕੁਮਾਰ ਅਤੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਤੇ ਉਨ੍ਹਾਂ ਦੀ ਟੀਮ ਵੱਲੋਂ ਖਨੋਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਰੱਬ ਅੱਗੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਵਾਸਤੇ ਰੱਬ ਅੱਗੇ ਅਰਦਾਸ ਕੀਤੀ ਗਈ।

ਇਸ ਮੌਕੇ ਰਿਟਾਇਰ ਐਸ.ਐਸ.ਪੀ. ਸੁਸ਼ੀਲ ਕੁਮਾਰ ਨੇ ਦੱਸਿਆ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਰਹੀ ਹੈ, ਪਰ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ। ਸਾਡੀ ਟੀਮ ਵੱਲੋਂ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ ਤੇ ਭਰੋਸਾ ਦਿੱਤਾ ਗਿਆ ਕਿ ਪੂਰੇ ਪੰਜਾਬ ਵਿੱਚ ਸਾਡੀ ਟੀਮ ਕਿਸਾਨਾਂ ਨਾਲ ਖੜੀ ਹੈ ਕਿਉਂਕਿ ਇਹ ਲੜਾਈ ਇਕੱਲੇ ਉਨ੍ਹਾਂ ਦੀ ਨਹੀਂ ਸਾਡੀ ਸਭ ਦੀ ਹੈ। ਉੱਥੇ ਹੀ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮਸਲੇ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ: Punjab Schools: ਪੰਜਾਬ ’ਚ ਬੰਦ ਹੋਣਗੇ ਇਹ ਸਕੂਲ! ਬੱਚਿਆਂ ਨੂੰ ਦਾਖਲ ਕਰਨ ਤੋਂ ਪਹਿਲਾਂ ਲਵੋ ਪੂਰੀ ਜਾਣਕਾਰੀ

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੀ ਜਵਾਨੀਆਂ ਅਤੇ ਕਿਸਾਨਾਂ ਨੂੰ ਬਚਾਇਆ ਜਾਵੇ, ਕਿਉਂਕਿ ਕਿਸਾਨ ਇਕੱਲਾ ਨਹੀਂ ਕਿਸਾਨਾਂ ਨਾਲ ਹਰ ਵਰਗ ਜੁੜਿਆ ਹੈ। ਕਿਸਾਨਾਂ ਦਾ ਮਸਲਾ ਹੱਲ ਕਰਕੇ ਪੰਜਾਬ ਵਿੱਚ ਅਮਲ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇ। ਸਾਨੂੰ ਸਭ ਸੰਸਥਾਵਾਂ ਅਤੇ ਲੋਕਾਂ ਨੂੰ ਕਿਸਾਨ ਮੋਰਚੇ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਕਰਮਜੀਤ ਲਚਕਾਣੀ, ਸਰਪੰਚ ਦਰਸ਼ਨ ਸਿੰਘ ਮੈਣ, ਰਤਨ ਮੱਟੂ, ਗੋਲਡੀ ਵਾਲਿਆ, ਅਸ਼ੋਕ ਕੁਮਾਰ ਰਾਜੇਸ਼ਵਰ ਕੁਮਾਰ ਅਤੇ ਹੋਰ ਟੀਮ ਮੈਂਬਰ ਮੌਜੂਦ ਸਨ। Jagjit Singh Dallewal

LEAVE A REPLY

Please enter your comment!
Please enter your name here