ਹਰਿਆਣਾ ਪੁਲਿਸ ਵੱਲੋਂ ਸਖ਼ਤ ਨਾਕੇਬੰਦੀ
ਰੋਸ ਧਰਨੇ ’ਤੇ ਡਟੇ ਸੈਂਕੜੇ ਕਿਸਾਨ ਤੇ ਬੀਬੀਆਂ
(ਬਲਕਾਰ ਸਿੰਘ) ਖਨੌਰੀ। ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਕਾਫਲੇ ਨੂੰ ਖਨੌਰੀ-ਦਿੱਲੀ ਹਾਈਵੇ ’ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਹਰਿਆਣਾ ਬਾਰਡਰ ’ਤੇ ਰੋਕ ਲਿਆ ਗਿਆ। ਦਿੱਲੀ ਜੰਤਰ-ਮੰਤਰ ’ਤੇ ਸੰਘਰਸ਼ ਕਰ ਰਹੀਆਂ ਮਹਿਲਾ ਪਹਿਲਵਾਨਾਂ (Women Wrestlers) ਨੇ ਦਿੱਲੀ ਵਿਚ ਔਰਤ ਸਨਮਾਨ ਮਹਾਂਪੰਚਾਇਤ ਕਰਨ ਦਾ ਸੱਦਾ ਦਿੱਤਾ ਸੀ। ਜਿਸ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਤੋਂ ਕਿਸਾਨ ਜਥੇਬੰਦੀਆਂ ਦੇ ਵੱਡੇ ਕਾਫ਼ਲੇ ਦਿੱਲੀ ਜਾ ਰਹੇ ਸਨ। ਖਨੌਰੀ ਬਾਰਡਰ ’ਤੇ ਸਖ਼ਤ ਨਾਕੇਬੰਦੀ ਕਰਕੇ ਹਰਿਆਣਾ ਪੁਲਿਸ ਵੱਲੋਂ ਰੋਕਣ ’ਤੇ ਕਿਸਾਨਾਂ ਨੇ ਮੋਦੀ ਤੇ ਖੱਟਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਇੱਥੇ ਹੀ ਰੋਸ ਧਰਨਾ ਲਗਾ ਦਿੱਤਾ।
ਇਹ ਵੀ ਪੜ੍ਹੋ : ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਸੂਬਾ ਸਰਕਾਰ
ਇਸ ਮੌਕੇ ਸਟੇਜ ਦੀ ਕਾਰਵਾਈ ਹੈਪੀ ਨਮੋਲ ਨੇ ਨਿਭਾਈ। ਸੂਬਾਈ ਕਾਰਜਕਾਰੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਅੱਜ ਝੂਠਾ ਸਾਬਿਤ ਹੋ ਰਿਹਾ ਕਿਉਂਕਿ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਹੀਆਂ ਹਨ।