ਜੰਡਿਆਲਾ ਦਾਣਾ ਮੰਡੀ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਵਿਸ਼ਾਲ ਰੈਲੀ
Amritsar Kisan News: (ਰਾਜਨ ਮਾਨ) ਅੰਮ੍ਰਿਤਸਰ। ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ, ਸ਼ੰਭੂ ਖਨੌਰੀ ਅਤੇ ਰਤਨਪੁਰਾ ( ਰਾਜਿਸਥਾਨ ) ਬਾਰਡਰਾਂ ’ਤੇ ਚੱਲ ਰਹੇ ਦਿੱਲੀ ਅੰਦੋਲਨ 2 ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਇਸਦੇ ਚੱਲਦੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ 29 ਜਨਵਰੀ ਨੂੰ ਸ਼ੰਭੂ ਬਾਰਡਰ ਨੂੰ ਕੂਚ ਕਰਨ ਅਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਇਕੱਠ ਕਰਕੇ ਤਿਆਰੀ ਕੀਤੀ ਗਈ। Amritsar Kisan News
ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਦੱਸਿਆ ਕਿ ਇੱਕ ਸਾਲ ਦੇ ਡੈੱਡਲਾਕ ਤੋਂ ਬਾਅਦ, ਲੱਖਾਂ ਕਿਸਾਨਾਂ ਮਜ਼ਦੂਰਾਂ ਨੂੰ ਸਾਲ ਭਰ ਸੜਕਾਂ ’ਤੇ ਬੈਠਣ ਲਈ ਮਜ਼ਬੂਰ ਕਰਨ, ਸ਼ੁੱਭਕਰਨ ਸਿੰਘ ਸਮੇਤ ਦਰਜ਼ਨਾਂ ਕਿਸਾਨਾਂ ਮਜ਼ਦੂਰਾਂ ਦੀ ਜਾਨ ਲੈਣ, ਸੈਂਕੜੇ ਫੱਟੜ ਕਰਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਖਤਰੇ ਵਿੱਚ ਪਾਉਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਮੰਗਾਂ ’ਤੇ ਸਾਰਥਕ ਹੱਲ ਨਿਕਲਣਾ ਚਾਹੀਦਾ ਪਰ ਇਹ ਪੂਰੀ ਤਰ੍ਹਾਂ ਅੰਦੋਲਨ ਦੀ ਮਜ਼ਬੂਤੀ ’ਤੇ ਨਿਰਭਰ ਹੋਵੇਗਾ।
ਇਹ ਵੀ ਪੜ੍ਹੋ: Republic Day Function: ਡੀਸੀ ਵੱਲੋਂ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਇੱਕਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਤਨਾਮ ਸਿੰਘ ਪੰਨੂ ਅਤੇ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਅੱਜ ਦਾ ਇੱਕਠ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕ ਦਿੱਲੀ ਅੰਦੋਲਨ 2 ਚਲਾ ਰਹੀਆਂ ਜਥੇਬੰਦੀਆਂ ਨਾਲ ਪੂਰੀ ਤਰ੍ਹਾਂ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਹਨਾਂ ਕਿਹਾ ਕਿ 26 ਜਨਵਰੀ ਨੂੰ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਟਰੈਕਟਰ ਸੜਕਾਂ ’ਤੇ ਉਤਾਰ ਕੇ ਸਰਕਾਰ ਨੂੰ ਸਿੱਧ ਕਰ ਦਿੱਤਾ ਜਾਵੇਗਾ ਕਿ ਇਹ ਅੰਦੋਲਨ ਪੂਰੇ ਦੇਸ਼ ਨੂੰ ਆਪਣੇ ਕਲਾਵੇ ਵਿੱਚ ਲੈਣ ਵਾਲਾ ਹੈ ਅਤੇ ਪੂਰੇ ਦੇਸ਼ ਦਾ ਕਿਸਾਨ ਮਜ਼ਦੂਰ ਆਪਣੇ ਹੱਕਾਂ ਦੀ ਲੜਾਈ ਲਈ ਤਿਆਰ ਹੈ।
ਉਹਨਾਂ ਕਿਹਾ ਕਿ 12 ਤੋਂ 1:30 ਵਜੇ ਤੱਕ ਲੱਖਾਂ ਟਰੈਕਟਰ, ਵੱਖ ਵੱਖ ਕਾਰਪੋਰੇਟ ਘਰਾਣਿਆਂ ਦੇ ਸੈਲੋ ਗੁਦਾਮਾਂ, ਸ਼ੌਪਿੰਗ ਮਾਲਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ, ਖੜੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਥਾਵਾਂ ’ਤੇ ਇਹ ਐਕਸ਼ਨ ਕੀਤੇ ਜਾਣਗੇ। ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਨੇ ਜਾਣਕਾਰੀ ਦਿੱਤੀ ਕਿ ਇਸੇ ਤਰ੍ਹਾਂ 30 ਦੀ ਸਵੇਰ ਨੂੰ ਕਾਫਲੇ ਦੇ ਰੂਪ ਵਿੱਚ ਸ਼ੰਭੂ ਮੋਰਚੇ ਨੂੰ ਕੂਚ ਕੀਤਾ ਜਾਵੇਗਾ। ਉਹਨਾਂ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਮੰਗਾਂ ਮਨਵਾਉਣ ਤੱਕ ਜਾਰੀ ਰਹੇਗਾ। Amritsar Kisan News