ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home ਸੂਬੇ ਪੰਜਾਬ ਪਿੰਡ ਚਨਾਰਥਲ ’...

    ਪਿੰਡ ਚਨਾਰਥਲ ’ਚ ਸਾਗ ਖਾਣ ਨਾਲ ਪਤੀ- ਪਤਨੀ ਦੀ ਮੌਤ, ਪੁੱਤ ਦੀ ਹਾਲਤ ਗੰਭੀਰ

    Husband and Wife Died Sachkahoon

    ਪਿੰਡ ਚਨਾਰਥਲ ’ਚ ਸਾਗ ਖਾਣ ਨਾਲ ਪਤੀ- ਪਤਨੀ ਦੀ ਮੌਤ, ਪੁੱਤ ਦੀ ਹਾਲਤ ਗੰਭੀਰ

    ਥਾਣਾ ਕੋਟਫੱਤਾ ਦੀ ਪੁਲਿਸ ਕਰ ਰਹੀ ਹੈ ਮਾਮਲੇ ’ਚ ਕਾਰਵਾਈ

    (ਸੁਖਜੀਤ ਮਾਨ) ਬਠਿੰਡਾ। ਜ਼ਿਲ੍ਹੇ ਦੇ ਪਿੰਡ ਚਨਾਰਥਲ ਵਿਖੇ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਪਤੀ-ਪਤਨੀ ਦੀ ਮੌਤ ਹੋ ਗਈ ਜਦੋਂਕਿ ਉਨ੍ਹਾਂ ਦਾ ਪੁੱਤਰ ਇੱਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ਼ ਹੈ ਥਾਣਾ ਕੋਟਫੱਤਾ ਦੀ ਪੁਲਿਸ ਵੱਲੋਂ ਇਸ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ।

    ਥਾਣਾ ਕੋਟ ਫੱਤਾ ਪੁਲਿਸ ਤੋਂ ਹਾਸਿਲ ਵੇਰਵਿਆਂ ਮੁਤਾਬਿਕ ਸੁਰਜੀਤ ਸਿੰਘ (52) ਪੁੱਤਰ ਬਲਬੀਰ ਸਿੰਘ ਤੇ ਉਸ ਦੀ ਪਤਨੀ ਚਰਨਜੀਤ ਕੌਰ ( 51) ਦੀ ਮੌਤ ਹੋ ਗਈ ਉਨ੍ਹਾਂ ਦਾ ਪੁੱਤਰ ਹਾਲਤ ਗੰਭੀਰ ਹੋਣ ਕਰਕੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਹੈ ਪਤਾ ਲੱਗਿਆ ਹੈ ਕਿ ਉਕਤ ਪਰਿਵਾਰ ਵੱਲੋਂ ਸਰ੍ਹੋਂ ਦੇ ਸਾਗ ਨਾਲ ਖਾਣਾ ਖਾਧਾ ਗਿਆ ਸੀ। ਖਾਣਾ ਖਾਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਪਿੰਡ ਦੇ ਲੋਕਾਂ ਵੱਲੋਂ ਮੌੜ ਮੰਡੀ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਸੁਰਜੀਤ ਸਿੰਘ ਤੇ ਉਸਦੀ ਪਤਨੀ ਚਰਨਜੀਤ ਕੌਰ ਨੇ ਅੱਧੀ ਰਾਤ ਨੂੰ ਦਮ ਤੋੜ ਦਿੱਤਾ। ਮਿ੍ਰਤਕਾਂ ਦੇ ਪੁੱਤਰ ਹਰਪ੍ਰੀਤ ਸਿੰਘ (22) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜੋ ਸ਼ਹਿਰ ਦੇ ਇੱਕ ਨਿਜੀ ਹਸਪਤਾਲ ਵਿੱਚ ਦਾਖਲ ਹੈ । ਥਾਣਾ ਕੋਟ ਫੱਤਾ ਦੀ ਪੁਲੀਸ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮਿ੍ਰਤਕ ਸੁਰਜੀਤ ਸਿੰਘ ਦੇ ਭਰਾ ਮਲਕੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here