ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ

Road Accident
ਡਕਾਲਾ : ਹਾਦਸੇ ’ਚ ਮਾਰੇ ਗਏ ਵਿਅਕਤੀ ਦੀ ਫਾਇਲ ਫੋਟੋ।

(ਰਾਮ ਸਰੂਪ ਪੰਜੋਲਾ) ਡਕਾਲਾ। ਪਟਿਆਲਾ ਤੋਂ ਚੀਕਾ ਰੋਡ ਪਿੰਡ ਪਹਾੜੀਪੂਰ ਨਜਦੀਕ ਟਰੱਕ ਦੀ ਲਪੇਟ ’ਚ ਆਉਣ ਕਾਰਨ ਪਤੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। (Road Accident) ਚੌਂਕੀ ਇੰਚਾਰਜ ਬਲਬੇੜਾ ਹਰਭਜਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਤੜਾਂ ਨੇੜੇ ਪਿੰਡ ਅਰਨੋ ਦੇ ਰਹਿਣ ਵਾਲੇ ਗੁਰਭੇਜ ਸਿੰਘ ਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਆਪਣੇ ਮੋਟਰਸਾਈਕਲ ’ਤੇ ਪਟਿਆਲਾ ਸਾਈਡ ਤੋਂ ਪਿੰਡ ਅਰਨੋ ਜਾ ਰਹੇ ਸਨ ਜਦੋਂ ਇਹ ਪਿੰਡ ਪਹਾੜੀਪੁਰ ਕੋਲ ਪਹੁੰਚੇ ਤਾਂ ਅੱਗੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਰਿਸ਼ਤੇਦਾਰਾਂ ਤੋਂ ਤੰਗ ਆ ਪੰਜਾਬੀ ਲੋਕ ਗਾਇਕ ਨੇ ਕੀਤੀ ਖ਼ੁਦਕੁਸ਼ੀ

ਪਤਾ ਲੱਗਣ ’ਤੇ ਪੁਲਿਸ ਟੀਮ ਪੁੱਜੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਨ੍ਹਾਂ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਮੌਕੇ ਤੋਂ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਐਸ.ਆਈ ਦੇਵਿੰਦਰ ਸਿੰਘ, ਮੁਲਾਜਮ ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ

LEAVE A REPLY

Please enter your comment!
Please enter your name here