ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home ਇੱਕ ਨਜ਼ਰ ਭਿਆਨਕ ਸੜਕ ਹਾਦ...

    ਭਿਆਨਕ ਸੜਕ ਹਾਦਸੇ ‘ਚ ਪਤੀ ਪਤਨੀ ਦੀ ਮੌਤ, ਬੱਚੇ ਗੰਭੀਰ ਜਖ਼ਮੀ

    ਟਰੱਕ ਨੇ ਕਾਰ ਨੂੰ ਲਿਆ ਲਪੇਟ ‘ਚ, ਅੰਮ੍ਰਿਤਸਰ ਜਾ ਰਿਹਾ ਸੀ ਪਰਿਵਾਰ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਸਰਹਿੰਦ ਰੋਡ ‘ਤੇ ਇੱਕ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਬੱਚੇ ਗੰਭੀਰ ਜਖ਼ਮੀ ਹੋ ਗਏ। ਪੁਲਿਸ ਵੱਲੋਂ ਮਾਮਲਾ ਦਰਜ਼ ਕਰਕੇ ਜਾਂਚ ਕੀਤੀ ਜਾ ਰਹੀ ਹੈ।  ਇਕੱਤਰ ਜਾਣਕਾਰੀ ਅਨੁਸਾਰ ਪਟਿਆਲਾ ਦੇ ਗੁਰੂ ਨਾਨਕ ਨਗਰ ਨਿਵਾਸੀ ਰਮਨਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਹਰਚਰਨ ਕੌਰ ਕੱਲ੍ਹ ਸ਼ਨੀਵਾਰ-ਐਤਵਾਰ ਛੁੱਟੀ ਦਾ ਦਿਨ ਹੋਣ ਕਾਰਨ ਆਪਣੇ ਬੱਚਿਆਂ ਸਮੇਤ ਕਾਰ ਰਾਹੀਂ ਅੰਮ੍ਰਿਤਸਰ ਦਰਬਾਰ ਸਾਹਿਬ ਜਾ ਰਹੇ ਸਨ। ਜਿਉਂ ਹੀ ਇਹ ਆਪਣੀ ਕਾਰ ਰਾਹੀਂ ਸਰਹਿੰਦ ਪਟਿਆਲਾ ਮਾਰਗ ‘ਤੇ ਪੈਂਦੇ ਪਿੰਡ ਆਦਮਪੁਰ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

    ਇਸ ਭਿਆਨਕ ਹਾਦਸੇ ਵਿੱਚ ਰਮਨਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਹਰਚਰਨ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਬੱਚੇ ਅਗ਼ਮਜੋਤ ਸਿੰਘ 7 ਸਾਲ ਤੇ ਨਵਰਾਜ ਸਿੰਘ 4 ਸਾਲ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਇਨ੍ਹਾਂ ਬੱਚਿਆਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਲੋਕਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਚਕਨਾਚੂਰ ਹੋ ਗਈ। ਪੁਲਿਸ ਵੱਲੋਂ ਮਾਮਲਾ ਦਰਜ਼ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.