ਝਾਂਸੇ ’ਚ ਲੈ ਕੇ ਕਈ ਲੋਕਾਂ ਦੇ ਪੈਸੇ ਡਬਲ ਕਰਨ ਦੇ ਲੱਗੇ ਇਲਜ਼ਾਮ
ਫਿਰੋਜ਼ਪੁਰ,(ਸਤਪਾਲ ਥਿੰਦ)। ਲੋਕਾਂ ਨੂੰ ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਪਤੀ-ਪਤਨੀ ਖਿਲਾਫ਼ ਥਾਣਾ ਮਮਦੋਟ ’ਚ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕਰਨ ਉਪਰੰਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਦ ਕਿ ਉਕਤ ਪਤੀ ਪਤਨੀ ਦੀ ਗ੍ਰਿਫਤਾਰੀ ਬਾਕੀ ਹੈ।
ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅਜਮੇਰ ਸਿੰਘ ਵੱਲੋਂ ਦੱਸਿਆ ਗਿਆ ਕਿ ਸੁਰਜੀਤ ਸਿੰਘ ਪੁੱਤਰ ਤੁਲਸਾ ਸਿੰਘ ਵਾਸੀ ਲਖਮੀਰ ਕੇ ਹਿਠਾੜ ਨੇ ਪੁਲਿਸ ਨੂੰ ਦਿੱਤੀ ਦਰਖਾਸਤ ’ਚ ਦੋਸ਼ ਲਗਾਏ ਕਿ ਜਸਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਉਸਦੀ ਪਤਨੀ ਰਮਨਦੀਪ ਕੌਰ ਵਾਸੀਅਨ ਉਂਗੜ, ਮੋਗਾ ਨੇ ਕਰੋਨਾ ਬਿਜਨੈਸ ਕੰਪਨੀ ਦੇ ਨਾਮ ਪਰ ਲੋਕਾਂ ਨੂੰ 4 ਸਾਲਾਂ ਵਿਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਦਰਖਾਸਤੀ ਸੁਰਜੀਤ ਸਿੰਘ, ਮਹਿੰਦਰੋ ਬੀਬੀ ਵਿਧਵਾ ਨਿਹਾਲ ਸਿੰਘ, ਵੀਰ ਸਿੰਘ ਪੁੱਤਰ ਸੁਰੈਣ ਸਿੰਘ ਵਾਸੀਅਨ ਚੱਕ ਬਾਈ ਟਾਂਗਣ, ਮਨਜੀਤ ਸਿੰਘ ਪੁੱਤਰ ਅਜੀਤ ਸਿੰਘ, ਅਜੀਤ ਸਿੰਘ ਅਤੇ ਨਿਰਮਲ ਕੌਰ ਵਾਸੀਅਨ ਹਬੀਬ ਵਾਲਾ ਨਾਲ ਕੁੱਲ 37 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ, ਜਿਸ ਮਾਮਲੇ ਦੀ ਪੜਤਾਲ ਕਰਨ ਉਪਰੰਤ ਉਕਤ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।