ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਪੜਤਾਲ ਜਾਰੀ, ਕਤਲ ਦਾ ਮਾਮਲਾ ਦਰਜ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਇੱਥੇ ਤੇਜ਼ਬਾਗ ਕਲੋਨੀ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਤੇਜ਼ਬਾਗ ਕਲੋਨੀ ਗਲੀ-2 ਦੇ ਵਸਨੀਕ ਰਾਹੁਲ ਨਾਮ ਦੇ ਵਿਅਕਤੀ ਵੱਲੋਂ ਆਪਣੀ ਪਤਨੀ ਸੰਜਨਾ ਉਮਰ 26 ਸਾਲ ਦਾ ਗਲ ਵੱਢ ਕੇ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ। ਉੱਕਤ ਵਿਅਕਤੀ ਪੇਂਟਰ ਦਾ ਕੰਮ ਕਰਦਾ ਸੀ ਅਤੇ ਇਨ੍ਹਾਂ ਕੋਲ ਵੀ ਕੋਈ ਬੱਚਾ ਨਹੀਂ ਹੈ।
ਇਸ ਘਟਨਾ ਤੋਂ ਥਾਣਾ ਕੋਤਵਾਲੀ ਦੇ ਐਚ. ਐਚ. ਓ. ਰਾਹੁਲ ਕੋਸ਼ਲ ਵੱਲੋਂ ਆਪਣੀ ਟੀਮ ਸਮੇਤ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਜਾਂਚ ਪੜਤਾਲ ਕੀਤੀ ਗਈ। ਪੁਲਿਸ ਵੱਲੋਂ ਲਾਸ ਨੂੰ ਕਬਜੇ ਵਿੱਚ ਲੈ ਕੇ ਰਾਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਲਈ ਪਹੁੰਚਾ ਦਿੱਤਾ ਗਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਦੇ ਆਧਾਰ ‘ਤੇ ਰਾਹੁਲ ਖਿਲਾਫ ਕਤਲ ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਰਾਹੁਲ ਕੋਸ਼ਲ ਨੇ ਦੱਸਿਆ ਕਿ ਮੁਲਜਮ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਤਲ ਕਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.