ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News ਪਤੀ ਵੱਲੋਂ ਗਰਭ...

    ਪਤੀ ਵੱਲੋਂ ਗਰਭਵਤੀ ਪਤਨੀ ਸਮੇਤ ਤਿੰਨ ਸਾਲ ਦੀ ਮਾਸੂਮ ਦਾ ਬੇਰਹਿਮੀ ਨਾਲ ਕਤਲ

    ਪਤੀ ਵੱਲੋਂ ਗਰਭਵਤੀ ਪਤਨੀ ਸਮੇਤ ਤਿੰਨ ਸਾਲ ਦੀ ਮਾਸੂਮ ਦਾ ਬੇਰਹਿਮੀ ਨਾਲ ਕਤਲ

    ਮਮਦੋਟ, (ਬਲਜੀਤ ਸਿੰਘ) । ਫਿਰੋਜ਼ਪੁਰ ਦੇ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਪੋਜੋ ਕੇ ਉਤਾੜ ‘ਚ ਇੱਕ ਵਿਅਕਤੀ ਵੱਲੋਂ ਕਿਸੇ ਸ਼ੱਕ ਦੇ ਚੱਲਦਿਆਂ ਆਪਣੀ ਗਰਭਵਤੀ ਪਤਨੀ ਅਤੇ ਮਾਸੂਮ ਦੋ ਬੱਚਿਆਂ ‘ਤੇ ਕਹੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਗਰਭਵਤੀ ਪਤਨੀ ਅਤੇ ਤਿੰਨ ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਅਤੇ ਇੱਕ ਬੱਚਾ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸ ਪੀ ਡੀ ਅਜੇਰਾਜ ਸਿੰਘ, ਡੀਐੱਸਪੀ ਸਤਨਾਮ ਸਿੰਘ, ਐੱਸਐਚਓ ਮਮਦੋਟ ਰਵੀ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀਡੀ ਅਜੇਰਾਜ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਨੇ ਆਪਣੀ ਪਤਨੀ ਨਿਰਮਲ ਕੌਰ ਉਰਫ ਨਿੰਮੋ ਅਤੇ ਦੋ ਮਾਸੂਮ ਧੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ। ਜਿਸ ਦੌਰਾਨ ਉਸ ਦੀ ਪਤਨੀ ਦੀ ਮੌਕੇ ਉਪਰ ਮੌਤ ਹੋ ਗਈ ਅਤੇ ਉਸਦੀ ਵੱਡੀ ਬੇਟੀ ਕਾਜਲ ਦੀ ਸਿਵਲ ਹਸਪਤਾਲ ਮਮਦੋਟ ਵਿਖੇ ਮੌਤ ਹੋ ਗਈ ਅਤੇ ਡਾਕਟਰਾਂ ਵੱਲੋਂ ਛੋਟੀ ਬੇਟੀ ਦੀ ਹਾਲਤ ਗੰਭੀਰ ਦੇਖਦਿਆਂ ਹੋਇਆਂ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕਤਲ ਕਾਂਡ ਸਬੰਧੀ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀ ਫਰਾਰ ਵਾਰਦਾਤ ਤੋਂ ਬਾਅਦ ਫਰਾਰ ਹੈ ਜਿਸਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਐੱਸ ਐਚ ਓ ਮਮਦੋਟ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here