Sarpanch Murder: ਅਬੋਹਰ ’ਚ ਮੌਜ਼ੂਦਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Sarpanch Murder
Sarpanch Murder: ਅਬੋਹਰ ’ਚ ਮੌਜ਼ੂਦਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Sarpanch Murder: (ਮੇਵਾ ਸਿੰਘ) ਅਬੋਹਰ। ਅਬੋਹਰ ਦੇ ਪਿੰਡ ਵਿੱਚ ਨਾਲੇ ਦੇ ਵਿਵਾਦ ਨੂੰ ਲੈ ਕੇ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉਦੋਂ ਵਾਪਰੀ ਜਦੋਂ ਪੰਚਾਇਤ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੇ ਪਿੰਡ ਦੇ ਮੌਜੂਦਾ ਸਰਪੰਚ ਦੇ ਪਤੀ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਸਰਪੰਚ ਦੇ ਪਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: America News: ਅਮਰੀਕਾ ਤੋਂ ਡਿਪੋਰਟ ਹੋ ਕੇ ਪਰਤੇ ਨੌਜਵਾਨ ਦਵਿੰਦਰ ਸਿੰਘ ਨੇ ਦੱਸੀ ਦਰਦ ਭਰੀ ਕਹਾਣੀ

ਮ੍ਰਿਤਕ ਦੀ ਪਛਾਣ ਮੌਜੂਦਾ ਸਰਪੰਚ ਪੂਨਮ ਦੇ ਪਤੀ ਸ਼ੰਕਰ ਜਾਲਪ ਵਜੋਂ ਹੋਈ ਹੈ। ਝਗੜੇ ਦੌਰਾਨ ਪਿੰਡ ਦੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨੋਜ ਕੁਮਾਰ ਨੇ ਗੁੱਸੇ ਵਿੱਚ ਆ ਕੇ ਸ਼ੰਕਰ ਜਾਲਪ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਸ਼ੰਕਰ ਗੰਭੀਰ ਜ਼ਖਮੀ ਹੋ ਗਿਆ। ਜਲਦੀ ਵਿੱਚ, ਪਰਿਵਾਰ ਉਸਨੂੰ ਇਲਾਜ ਲਈ ਸ਼੍ਰੀਗੰਗਾਨਗਰ ਲੈ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਵੱਡੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।