
Hyderabad Building Fire: ਹੈਦਰਾਬਾਦ (ਏਜੰਸੀ)। ਤੇਲੰਗਾਨਾ ਦੇ ਇਤਿਹਾਸਕ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ’ਚ ਅੱਠ ਲੋਕਾਂ ਦੀ ਮੌਤ ਹੋ ਗਈ। ਇੱਥੋਂ ਦੇ ਇੱਕ ਨਿੱਜੀ ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਠ ਲੋਕਾਂ ਨੂੰ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ ਸੀ। ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਇਮਾਰਤ ’ਚ ਫਸੇ ਲੋਕਾਂ ਨੂੰ ਬਚਾਉਣ ਲਈ ਸਾਰੇ ਜ਼ਰੂਰੀ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। Hyderabad Building Fire
ਇਹ ਖਬਰ ਵੀ ਪੜ੍ਹੋ : Jyoti Malhotra: ਜਾਸੂਸੀ ਦੇ ਦੋਸ਼ਾਂ ’ਚ ਘਿਰ ਗਈ ਟਰੈਵਲ ਯੂਟਿਊਬਰ, ਮੋਬਾਇਲ ਤੇ ਲੈਪਟਾਪ ਨੇ ਹੋਰ ਵੀ ਉਲਝਾਇਆ
ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਵੀ ਮੌਕੇ ’ਤੇ ਪਹੁੰਚੇ | Hyderabad Building Fire
ਫਾਇਰ ਵਿਭਾਗ ਦੇ ਇੱਕ ਅਧਿਕਾਰੀ ਅਨੁਸਾਰ, ਉਨ੍ਹਾਂ ਨੂੰ ਸਵੇਰੇ 6.30 ਵਜੇ ਦੇ ਕਰੀਬ ਇੱਕ ਕਾਲ ਆਈ। ਇਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚ ਗਿਆ। ਇਸ ਦੌਰਾਨ ਕਈ ਲੋਕ ਬੇਹੋਸ਼ ਪਾਏ ਗਏ। ਉਨ੍ਹਾਂ ਨੂੰ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ। ਘਟਨਾ ਸਥਾਨ ਦਾ ਦੌਰਾ ਕਰਨ ਤੋਂ ਬਾਅਦ, ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਨੇ ਕਿਹਾ ਕਿ ਅੱਗ ਲੱਗਣ ਦੀ ਘਟਨਾ ’ਚ ਅੱਠ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ ਕੁਝ ਬੱਚੇ ਵੀ ਸ਼ਾਮਲ ਹਨ।
ਤੇਲੰਗਾਨਾ ਭਾਜਪਾ ਪ੍ਰਧਾਨ ਜੀ ਕਿਸ਼ਨ ਰੈਡੀ ਨੇ ਕਿਹਾ, ‘ਅੱਜ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ’ਚ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ’ਚ ਕੁਝ ਲੋਕਾਂ ਦੀ ਮੌਤ ਹੋ ਗਈ ਹੈ ਤੇ ਕੁਝ ਜ਼ਖਮੀ ਹੋਏ ਹਨ।’ ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ। ਅਜਿਹੀਆਂ ਘਟਨਾਵਾਂ ਬਹੁਤ ਦੁਖਦਾਈ ਹਨ। ਇੱਥੋਂ ਦੇ ਲੋਕਾਂ ਨੇ ਕਿਹਾ ਕਿ ਫਾਇਰ ਵਿਭਾਗ ਕੋਲ ਪੂਰੇ ਉਪਕਰਣ ਨਹੀਂ ਸਨ। ਮੈਂ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਾਲ ਗੱਲ ਕਰਾਂਗਾ ਤੇ ਇਸ ਘਟਨਾ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੋਸ਼ਿਸ਼ ਕਰਾਂਗਾ। Hyderabad Building Fire
ਲਗਭਗ 20 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ
ਮੌਕੇ ’ਤੇ ਮੌਜ਼ੂਦ ਏਆਈਐਮਆਈਐਮ ਦੇ ਇੱਕ ਵਿਧਾਇਕ ਨੇ ਮੀਡੀਆ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਲਗਭਗ 20 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸੀਐਮਓ ਵੱਲੋਂ ਜਾਰੀ ਇੱਕ ਅਧਿਕਾਰਤ ਰਿਲੀਜ਼ ’ਚ ਕਿਹਾ ਗਿਆ ਹੈ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲਾਂ ’ਚ ਭੇਜਣ ਤੇ ਸਹੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।