ਹੈਦਰਾਬਾਦ। ਨਸ਼ੇ ‘ਚ ਜਵਾਈ ਨੇ ਕੀਤਾ ਸੱਸ ਨਾਲ ਜਬਰ ਜਨਾਹ

Died, Girl, Muzaffarpur

Hyderabad | ਸ਼ਨਿੱਚਰਵਾਰ ਨੂੰ ਪੁਲਿਸ ਨੇ ਦਿੱਤੀ ਜਾਣਕਾਰੀ

ਹੈਦਰਾਬਾਦ। ਹੈਦਰਾਬਾਦ ਦੇ ਪੰਜਾਗੁੱਟਾ ਇਲਾਕੇ ‘ਚ ਇਕ ਵਿਅਕਤੀ ਨੇ ਨਸ਼ੇ ਦੀ ਹਾਲਤ ‘ਚ 48 ਸਾਲ ਦੀ ਆਪਣੀ ਸੱਸ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕੀਤਾ। ਪੁਲਿਸ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਔਰਤ ਵੱਲੋਂ ਸ਼ੁੱਕਰਵਾਰ ਨੂੰ ਦਰਜ ਸ਼ਿਕਾਇਤ ਦੇ ਆਧਾਰ ‘ਤੇ ਉਨ੍ਹਾਂ ਨੇ ਦੱਸਿਆ ਕਿ 13 ਨਵੰਬਰ ਦੀ ਰਾਤ ਔਰਤ ਜਦੋਂ ਆਪਣੇ ਕਮਰੇ ‘ਚ ਸੌ ਰਹੀ ਸੀ। ਉਦੋਂ 34 ਸਾਲ ਦਾ ਦਾਮਾ ਉਸ ਦੇ ਕਮਰੇ ‘ਚ ਆਇਆ ਅਤੇ ਕਥਿਤ ਤੌਰ ‘ਤੇ ਉਸ ਨਾਲ ਜਬਰ ਜਨਾਹ ਕੀਤਾ। ਔਰਤ ਪਿਛਲੇ ਕੁਝ ਸਾਲਾਂ ਤੋਂ ਆਪਣੀ ਬੇਟੀ ਅਤੇ ਜਵਾਈ ਨਾਲ ਰਹਿ ਰਹੀ ਸੀ ਅਤੇ ਘਟਨਾ ਵਾਲੇ ਦਿਨ ਉਸ ਦੀ ਬੇਟੀ ਕੰਮ ਲਈ ਬਾਹਰ ਗਈ ਸੀ। ਪੁਲਿਸ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਮੁਲਜ਼ਮ ਵਿਰੁੱਧ ਆਈ.ਪੀ.ਸੀ. ਦੀ ਧਾਰਾ 376 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Hyderabad

LEAVE A REPLY

Please enter your comment!
Please enter your name here