(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਝੁੱਗੀਆਂ ਵਿੱਚ ਕੰਮ ਕੀਤਾ। ਪਹਿਲੀ ਵਾਰ ਮੁੱਖ ਮੰਤਰੀ ਬਣੇ ਤਾਂ ਸਿਧਾਂਤਾਂ ਦੀ ਖਾਤਰ 49 ਦਿਨਾਂ ਦੇ ਅੰਦਰ ਹੀ ਅਸਤੀਫਾ ਦੇ ਦਿੱਤਾ ਸੀ। ਅੱਜ ਕੋਈ ਚਪੜਾਸੀ ਦੀ ਨੌਕਰੀ ਨਹੀਂ ਛੱਡਦਾ।
ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ: Arvind Kejriwal
ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਾ ਕਿ ਜਦੋਂ ਮੈਂ ਜੇਲ੍ਹ ਗਿਆ ਤਾਂ ਮੇਰੀ ਮਾਂ ਅਤੇ ਭੈਣਾਂ ਬਹੁਤ ਰੋਈਆਂ। ਕਈਆਂ ਨੇ ਮੰਨਤਾਂ ਮੰਗੀਆਂ। ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਕਰੋੜਾਂ ਲੋਕਾਂ ਨੇ ਦੁਆਵਾਂ ਭੇਜੀਆਂ ਹਨ। ਉਨ੍ਹਾਂ ਦੀਆਂ ਅਸੀਸਾਂ ਸਦਕਾ ਹੀ ਮੈਂ ਤੁਹਾਡੇ ਵਿਚਕਾਰ ਹਾਂ। ਦੇਸ਼ ਤਰੱਕੀ ਕਰੇ। ਇਹ ਮੇਰੀ ਰੱਬ ਤੋਂ ਇੱਛਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ ਅਤੇ ‘ਆਪ’ ਵੀ ਇਸ ਵਿੱਚ ਭਾਈਵਾਲ ਹੋਵੇਗੀ। ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੇਵੇਗੀ। (Arvind Kejriwal)
ਇਹ ਵੀ ਪੜ੍ਹੋ: ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਪੰਜਾਬ ਸਰਕਾਰ ਵੱਲੋਂ ਪੈਨਸ਼ਨ ਜਾਂ ਫਿਰ ਹੋਰ ਲਾਭ ਦੇਣ ਤੋਂ ਸਾਫ਼ ਇਨਕਾਰ
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਲਈ ਵੋਟਾਂ ਨਹੀਂ ਮੰਗ ਰਹੇ ਸਗੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ ਕਿਉਂਕਿ ਪ੍ਰਧਾਨ ਮੰਤਰੀ ਅਗਲੇ ਸਾਲ 17 ਸਤੰਬਰ ਨੂੰ 75 ਸਾਲ ਦੇ ਹੋ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ’ਚ ਪੂਜਾ ਅਰਚਨਾ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮਾਨ ਵੀ ਮੌਜੂਦ ਸਨ। Arvind Kejriwal