ਆਈਏਐਸ ਮਨੀਸ਼ਾ ਰਾਣਾ ਨੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ

IAS Manisha Rana
ਆਈਏਐਸ ਮਨੀਸ਼ਾ ਰਾਣਾ ਨੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। 2019 ਬੈਂਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ (IAS Manisha Rana) ਨੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲ ਲਿਆ ਹੈ। ਨਗਰ ਨਿਗਮ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਨਗਰ ਨਿਗਮ ਅਧੀਨ ਆਉਂਦੇ ਵਸਨੀਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ। ਉਨ੍ਹਾਂ ਵੱਲੋਂ ਪਟਿਆਲਾ ਨਗਰ ਨਿਗਮ ਵਿਖੇ ਆਪਣਾ ਅਹੁਦਾ ਸੰਭਾਲਣ ਸਮੇਂ ਨਗਰ ਨਿਗਮ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਮੈਦਾਨ ’ਚ

LEAVE A REPLY

Please enter your comment!
Please enter your name here