Sri Fatehgarh Sahib News: ਆਈਏਐਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਏਡੀਸੀ (ਜਨਰਲ) ਦਾ ਅਹੁਦਾ ਸੰਭਾਲਿਆ

Sri Fatehgarh Sahib News
ਫ਼ਤਹਿਗੜ੍ਹ ਸਾਹਿਬ :ਆਈਏਐਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਏਡੀਸੀ (ਜਨਰਲ) ਦਾ ਅਹੁਦਾ ਸੰਭਾਲਦੇ ਹੋਏ। ਤਸਵੀਰ: ਅਨਿਲ ਲੁਟਾਵਾ

ਨਸ਼ਿਆਂ ਦਾ ਖਾਤਮਾ ਕਰਨ ਲਈ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਦਾ ਸਹਿਯੋਗ ਜ਼ਰੂਰੀ | Sri Fatehgarh Sahib News

Sri Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। 2019 ਬੈਚ ਦੇ ਆਈਏਐਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲਣ ਉਪਰੰਤ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਮੂਹ ਵਿਭਾਗਾਂ ਦਾ ਸਹਿਯੋਗ ਲੈ ਕੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Sirhind News: ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ੁਰੂ ਕੀਤੇ ਵਿਕਾਸ ਕਾਰਜ, ਰੁੁਕੇ ਕੰਮ ਵੀ ਹੋਣਗੇ ਛੇਤੀ

ਏਡੀਸੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਭਾਗਾਂਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਰਾਹੀਂ ਸ਼ਹੀਦਾਂ ਦੀ ਧਰਤੀ ਨੂੰ ਸਾਫ-ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੇ ਰੋਜ਼ਾ ਸ਼ਰੀਫ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। Sri Fatehgarh Sahib News