ਭ੍ਰਿਸ਼ਟਾਚਾਰ ‘ਚ ਫਸੇ IAS ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ

asi

ਪਰਿਵਾਰ ਨੇ ਕਿਹਾ, ਵਿਜੀਲੈਂਸ ਨੇ ਮਾਰਿਆ

  • ਚੰਡੀਗੜ੍ਹ ਦੇ ਐਸਐਸਪੀ ਨੇ ਕਿਹਾ- ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭ੍ਰ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸੀਨੀਅਰ ਆਈਏਐੱਸ ਅਫ਼ਸਰ ਸੰਜੈ ਪੋਪਲੀ ਦੇ ਘਰ ਗੋਲੀ ਚੱਲਣ ਕਾਰਨ ਉਸ ਦੇ ਪੁੱਤਰ ਦੀ ਮੌਤ ਹੋ ਗਈ।  ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਵਾਪਰਨ ਸਮੇਂ ਵਿਜੀਲੈਂਸ ਵੱਲੋਂ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰਤਿਕ ਪੋਪਲੀ ਨਾਲ ਬਹਿਸ ਵੀ ਹੋਈ। ਪਰਿਵਾਰ ਦਾ ਕਹਿਣਾ ਹੈ ਕਿ ਕਾਰਤਿਕ ਨੂੰ ਗੋਲੀ ਲੱਗੀ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ।

ਵਿਜੀਲੈਂਸ ਨੇ 4 ਦਿਨ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੋਪਲੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ ‘ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ।

asi 2

ਪਰਿਵਾਰ ਮੁਤਾਬਕ ਵਿਜੀਲੈਂਸ ਦੀ ਟੀਮ ਉਨ੍ਹਾਂ ਦੇ ਘਰ ਆਈ ਸੀ। ਇਸ ਦੌਰਾਨ ਜਾਂਚ ਕੀਤੀ ਗਈ। ਵਿਜੀਲੈਂਸ ਕੁਝ ਰਿਕਵਰੀ ਕਰਨ ਆਈ ਸੀ। ਇਸ ਦੌਰਾਨ ਕਾਰਤਿਕ ਅਤੇ ਵਿਜੀਲੈਂਸ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਝਗੜੇ ਤੋਂ ਬਾਅਦ ਹੀ ਉਸ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਲਈ। ਕਾਰਤਿਕ ਦੀ ਮਾਂ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਗੰਭੀਰ ਦੋਸ਼ ਲਾਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ