ਬਰਫ਼ ਦਾ ਗਲੇਸ਼ੀਅਰ ਬਣਿਆ ਜਵਾਨ ਦੀ ਮੌਤ ਦਾ ਕਾਰਨ

Ice glacier causes death of young man

ਵਿਆਹ ਨੂੰ ਕਰੀਬ ਹੋਏ ਸਨ 5 ਸਾਲ

ਫਤਿਹਗੜ੍ਹ ਚੂੜੀਆਂ। ਪੰਜਾਬ ਰੈਜੀਮੈਂਟ ਦੇ ਜਵਾਨ ਦੀ ਡਿਊਟੀ ਦੌਰਾਨ ਗਲੇਸ਼ੀਅਰ ਵਿਚ ਬਰਫ ਦੇ ਹੇਠਾਂ ਦੱਬੇ ਜਾਣ ਕਾਰਣ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮਨਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰ. 1 ਡੇਰਾ ਬਾਬਾ ਨਾਨਕ ਰੋਡ, ਫਤਿਹਗੜ੍ਹ ਚੂੜੀਆਂ ਅੱਜ ਤੋਂ ਕਰੀਬ 12 ਸਾਲ ਪਹਿਲਾਂ 3 ਪੰਜਾਬ ਰੈਜੀਮੈਂਟ ਵਿਚ ਭਰਤੀ ਹੋਇਆ ਸੀ

ਉਸਦੇ ਵਿਆਹ ਨੂੰ ਕਰੀਬ 5 ਸਾਲ ਹੋਏ ਸਨ ਅਤੇ ਹੁਣ ਪਿਛਲੇ ਕਰੀਬ 4 ਮਹੀਨਿਆਂ ਤੋਂ ਉਹ ਗਲੇਸ਼ੀਅਰ ਵਿਚ ਡਿਊਟੀ ਕਰ ਰਿਹਾ ਸੀ, ਜਿਥੇ ਬਰਫ ਦੇ ਹੇਠਾਂ ਦੱਬੇ ਜਾਣ ਕਾਰਣ ਉਸਦੀ ਮੌਤ ਹੋ ਗਈ। ਹੋਰ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਸਮੁੱਚਾ ਪਰਿਵਾਰ ਸੋਗ ਵਿਚ ਡੁੱਬ ਗਿਆ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਮਨਿੰਦਰ ਸਿੰਘ ਦੀ ਲਾਸ਼ ਅੱਜ ਕਸਬਾ ਫਤਿਹਗੜ੍ਹ ਚੂੜੀਆਂ ਵਿਚ ਰੈਜੀਮੈਂਟ ਦੇ ਜਵਾਨਾਂ ਵਲੋਂ ਲਿਆਂਦੀ ਜਾ ਰਹੀ ਹੈ, ਜਿਥੇ ਉਸਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here