ਸਾਡੇ ਨਾਲ ਸ਼ਾਮਲ

Follow us

14.2 C
Chandigarh
Monday, February 2, 2026
More
    Home Breaking News Amritsar News...

    Amritsar News: ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ : ਸੋਨੀਆ ਮਾਨ

    Amritsar News
    ਅੰਮ੍ਰਿਤਸਰ : ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕ ਵੰਡਦੇ ਹੋਏ।

    ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੰਡੇ ਪੰਜ-ਪੰਜ ਲੱਖ ਰੁਪਏ ਦੇ ਚੈੱਕ

    Amritsar News: (ਰਾਜਨ ਮਾਨ) ਅੰਮ੍ਰਿਤਸਰ। ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਨਸ਼ਾ ਮੁਕਤੀ ਦੀ ਇੰਚਾਰਜ਼ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

    ਮੈਡਮ ਮਾਨ ਨੇ ਇਸ ਮੌਕੇ ਹਾਜ਼ਰ ਵੀ.ਐਲ.ਡੀ.ਸੀ. ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲਿਸ ਨੂੰ ਮੁਹੱਈਆ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਮੈਡਮ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਬੰਦ ਕਰ ਜਾਣ ਜਾਂ ਸੂਬੇ ਨੂੰ ਛੱਡ ਜਾਣ। ਉਨਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵੱਲੋਂ ਬਣਾਈ ਗਈ ਗੈਰ ਕਾਨੂੰਨੀ ਢੰਗ ਨਾਲ ਜਾਇਦਾਦ ਨੂੰ ਢਾਹ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਤਾਂ ਹੀ ਕੀਤਾ ਜਾ ਸਕਦਾ ਹੈ ਜੇਕਰ ਲੋਕ ਸਰਕਾਰ ਦਾ ਸਾਥ ਦੇਣ ਤਾਂ ਜੋ ਅਸੀਂ ਆਪਣੇ ਭਵਿੱਖ ਨੂੰ ਬਚਾ ਸਕੀਏ।

    ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵੀ ਵੰਡੇ

    ਇਸ ਮੌਕੇ ਮੈਡਮ ਸੋਨੀਆ ਮਾਨ ਵੱਲੋਂ ਬਲਾਕ ਹਰਸ਼ਾ ਛੀਨਾ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵੀ ਵੰਡੇ ਗਏ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਵਾਅਦਾ ਕੀਤਾ ਸੀ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ ਅਤੇ ਆਪਣੇ ਵਾਅਦੇ ਅਨੁਸਾਰ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕਾਂ ਦੀ ਵੰਡ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪੰਚਾਇਤਾਂ ਇਸ ਰਾਸੀਂ ਨੂੰ ਆਪਣੀ ਮਰਜ਼ੀ ਨਾਲ ਕਿਸੇ ਵੀ ਵਿਕਾਸ ਕਾਰਜ ’ਤੇ ਖਰਚ ਸਕਦੀਆਂ ਹਨ। ਉਨਾਂ ਦੱਸਿਆ ਕਿ ਇਹ ਰਾਸ਼ੀ ਪੰਚਾਇਤਾਂ ਲਈ ਕਾਫ਼ੀ ਕਾਰਗਾਰ ਸਿੱਧ ਹੋਵੇਗੀ। ਇਸ ਮੌਕੇ ’ਤੇ ਲਗਭਗ 20 ਪੰਚਾਇਤਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਨੂੰ ਵੰਡ ਕੀਤੀ ਗਈ। ਇਨਾਂ ਪੰਚਾਇਤਾਂ ਵਿੱਚ ਕੋਟਲੀ ਸੱਕਾ, ਲੱਲਾ ਅਫਗਾਨਾ, ਧਰਮਕੋਟ, ਜਗਦੇਵ ਕਲਾਂ, ਰਾਣੇ ਵਾਲੀ, ਕੋਟ ਸਿੱਧੂ, ਬੰਗਾ ਖੁਰਦ, ਬੰਗਾ ਕਲਾਂ, ਚੈਨਪੁਰ, ਰਾਏ ਪੁਰ ਖੁਰਦ, ਕੋਟਲੀ ਕੋਰੋਟਾਣਾ ਅਦਿ ਸ਼ਾਮਿਲ ਸਨ।

    Amritsar News
    ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੰਡੇ ਪੰਜ-ਪੰਜ ਲੱਖ ਰੁਪਏ ਦੇ ਚੈੱਕ

    ਇਹ ਵੀ ਪੜ੍ਹੋ: Gold Silver Price Today: ਸਰਾਫਾ ਬਾਜ਼ਾਰ ’ਚ ਗਿਰਾਵਟ ਦਾ ਦੌਰ ਜਾਰੀ, ਜਾਣੋ ਅੱਜ ਦੀਆਂ ਸੋਨੇ ਤੇ ਚਾਂਦੀ ਦੀਆਂ ਕੀਮਤਾਂ

    ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਤੇਜਬੀਰ ਸਿੰਘ ਬੱਗਾ, ਸੁਖਚੈਨ ਸਿੰਘ, ਸਵਿੰਦਰ ਸਿੰਘ ਦੁੱਲਾ, ਕੌਂਸਲਰ ਕੁਲਵਿੰਦਰ ਸਿੰਘ ਔਲਖ, ਸਾਹਬ ਸਿੰਘ ਸਰਪੰਚ, ਸੁੱਖ ਕੋਟਲੀ, ਸੁਬੇਗ ਸਿੰਘ ਸਰਪੰਚ ਜਗਦੇਵ ਕਲਾਂ, ਗੁਰਪਾਲ ਸਿੰਘ ਮੱਲੂਨੰਗਲ, ਸਰਪੰਚ ਸਤਨਾਮ ਸਿੰਘ ਲੱਲਾ ਅਫ਼ਗ਼ਾਨਾ, ਬੀਡੀਪੀਓ ਪ੍ਰਗਟ ਸਿੰਘ, ਸਕੱਤਰ ਨਿਰਮਲ ਸਿੰਘ, ਜਤਿੰਦਰ ਸਿੰਘ ਰਿੰਕੂ ਬਲਾਕ ਪ੍ਰਧਾਨ, ਲਖਬੀਰ ਸਿੰਘ ਮੰਝ, ਸੁਬੇਗਾ ਸਿੰਘ, ਮੋਰ ਸਿੰਘ, ਬਲਦੇਵ ਸਿੰਘ, ਸੁਖਚੈਨ ਸਿੰਘ ਅਦਲੀਵਾਲ, ਸਤਨਾਮ ਸਿੰਘ ਅਦਲੀਵਾਲ, ਨਿਸ਼ਾਨ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ, ਸੋਸ਼ਲ ਮੀਡੀਆ ਕੋਆਰਡੀਨੇਟਰ ਅਮਿਤੋਜ ਸਿੰਘ, ਲਵਦੀਪ ਸਿੰਘ। ਨਿਹਾਲ ਸਿੰਘ ਆਦਿ ਸ਼ਾਮਲ ਸਨ। Amritsar News