ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਭਾਜਪਾ ਬੁਲਾਰੇ ...

    ਭਾਜਪਾ ਬੁਲਾਰੇ ਦੇ ਵਿਗੜੇ ਬੋਲ, ਕਿਹਾ, ਜੇ ਮੈਂ ਪ੍ਰਧਾਨ ਮੰਤਰੀ ਹੁੰਦਾ ਤਾਂ ਕਿਸਾਨਾਂ ਨੂੰ ਡੰਡੇ ਜੜਦਾ

     ਭਾਜਪਾ ਆਗੂਆਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਹਨ ਵਿਵਾਦਿਤ ਬਿਆਨ 

    (ਸੱਚ ਕਹੂੰ ਨਿਊਜ਼) ਚੰਡੀਗੜ੍ਹ।। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨਿਆਂ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਕਿਸਾਨ ਆਪਣੀਆਂ ਮੰਗਾਂ ਸਬੰਧੀ ਡਟੇ ਹੋਏ ਹਨ। ਇਸੇ ਵਿਚਾਲੇ ਭਾਜਪਾ ਆਗੂਆਂ ਵੱਲੋਂ ਲਗਾਤਾਰ ਵਿਵਾਦਿਤ ਬਿਆਨ ਦਿੱਤੇ ਜਾ ਰਹੇ ਹਨ। ਭਾਜਪਾ ਪੰਜਾਬ ਰਾਜ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ਕਿਸਾਨਾਂ ਸਬੰਧੀ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਹਰਿੰਦਰ ਸਿੰਘ ਕਾਹਲੋਂ ਨੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਅੰਦੋਲਨ ਕਰ ਰਹੇ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੈ। ਮੈਂ ਖੁਦ ਇਸ ਬਾਰੇ ਅਧਿਐਨ ਕੀਤਾ ਹੈ।

    ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਬਹੁਤ ਵਧੀਆ ਢੰਗ ਨਾਲ ਪੇਸ਼ ਆ ਰਹੇ ਹਨ। ਜੇਕਰ ਉਹ ਪ੍ਰਧਾਨ ਮੰਤਰੀ ਮੋਦੀ ਦੀ ਜਗ੍ਹਾ ਹੁੰਦੇ ਤਾਂ ਹੁਣ ਨੂੰ ਕਿਸਾਨਾਂ ਦੇ ਮਾਰ-ਮਾਰ ਡੰਡੇ ਹੁਣ ਨੂੰ ਜੇਲ੍ਹਾਂ ’ਚ ਡੱਕਿਆ ਹੋਣਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ’ਚ ਡੱਕਣਾ ਹੀ ਹੁਣ ਇਸਦਾ ਹੱਲ ਹੈ ਤੇ ਸਰਕਾਰ ਨੂੰ ਹੁਣ ਇਸੇ ਤਰ੍ਹਾਂ ਹੀ ਕਰਨਾ ਪੈਣਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ