ਰਾਜਾ ਵੜਿੰਗ ਆਪਣੀ ਭਾਸ਼ਾ ’ਤੇ ਲਗਾਮ ਲਗਾਏ ਨਹੀਂ ਤਾਂ ਦੇਵਾਂਗੇ ਠੋਕਵਾਂ ਜਵਾਬ : ਗੁਰਦੀਪ ਗੋਸ਼ਾ

ਰਾਜਾ ਵੜਿੰਗ ਆਪਣੀ ਭਾਸ਼ਾ ’ਤੇ ਲਗਾਮ ਲਗਾਏ ਨਹੀਂ ਤਾਂ ਦੇਵਾਂਗੇ ਠੋਕਵਾਂ ਜਵਾਬ : ਗੁਰਦੀਪ ਗੋਸ਼ਾ

ਲੁਧਿਆਣਾ, (ਵਨਰਿੰਦਰ ਸਿੰਘ ਮਣਕੂ/ਰਘਬੀਰ ਸਿੰਘ)। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਵੱਲੋਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਰਤੀ ਗਈ ਭਾਸ਼ਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਆਪਣੀ ਭਾਸ਼ਾ ’ਤੇ ਲਗਾਮ ਲਾਉਣੀ ਚਾਹੀਦੀ ਹੈ ਨਹੀਂ ਤਾਂ ਯੂਥ ਅਕਾਲੀ ਦਲ ਇਸ ਦਾ ਠੋਕਵਾਂ ਜਵਾਬ ਦੇਵੇਗਾ। ਰਾਜਾ ਵੜਿੰਗ ਅਤੇ ਉਸਦਾ ਸਾਲਾ ਸੱਤਾ ਦੀ ਦੁਰਵਰਤੋਂ ਕਰ ਰਹੇ ਹਨ। ਰਾਜਾ ਵੜਿੰਗ ਦੁਆਰਾ ਵਰਤੀ ਗਈ ਭਾਸ਼ਾ ਉਸਦੇ ਪਰਿਵਾਰ ਦੀਆਂ ਕਦਰਾਂ ਕੀਮਤਾਂ ਨੂੰ ਦਰਸ਼ਾਉਂਦੀ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕਾਂਗਰਸੀ ਆਗੂ ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਨੂੰ ਧਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਹ ਮਜੀਠਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਥੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਰਾਜਾ ਵੜਿੰਗ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਥੋਂ ਤਕ ਕਿ ਰਾਜਾ ਵੜਿੰਗ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੇ ਕੰਮ ਨੂੰ ਚੁਣੌਤੀ ਦਿੱਤੀ ਹੈ। ਇਸ ਮੌਕੇ ਭੁਪਿੰਦਰ ਸਿੰਘ ਬਿੱਟੂ, ਅਸ਼ਵਨੀ ਕੁਮਾਰ, ਸੁਖਦੇਵ ਸਿੰਘ, ਅਸ਼ੋਕ ਕੁਮਾਰ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਸੁਮਿਤ ਕੁਮਾਰ, ਜਰਨੈਲ ਸਿੰਘ, ਸੁਰਿੰਦਰ ਸਿੰਘ, ਬਾਬੂ ਪੰਧੇਰ ਅਤੇ ਜਗਜੀਤ ਸਿੰਘ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.