ਕਾਂਗਰਸੀ ਉਮੀਦਵਾਰ ਹਾਰੇ ਤਾਂ ਮੰਤਰੀਆਂ ਦੀ ਹੋਵੇਗੀ ਛੁੱਟੀ

Congress, Candidates, Ministers, Leave

ਮੁੱਖ ਮੰਤਰੀ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੀ ਕਾਰਗੁਜਾਰੀ ਲੋਕ ਸਭਾ ਚੋਣਾਂ ਦੀ ਜਿੱਤ-ਹਾਰ ਨਾਲ ਜੋੜਨ ਦਾ ਫੈਸਲਾ | Captain Amarinder Singh

ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਆਗੂਆਂ ਵਾਸਤੇ ਕਾਰਗੁਜ਼ਾਰੀ ਨੂੰ ਜ਼ਰੂਰੀ ਬਣਾਉਂਦੇ ਹੋਏ ਮੰਤਰੀਆਂ ਅਤੇ ਵਿਧਾਇਕਾਂ ਦੀ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਜ਼ਿੰਮੇਵਾਰੀ ਤੈਅ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਹਾਈ ਕਮਾਂਡ ਨੇ ਲਿਆ ਹੈ ਤਾਂ ਜੋ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਦੇ ਮਿਸ਼ਨ ਦੀ ਪ੍ਰਾਪਤੀ ਵਾਸਤੇ ਪਾਰਟੀ ਸਰਗਰਮੀਆਂ ਨੂੰ ਹੁਲਾਰਾ ਦਿੱਤਾ ਜਾ ਸਕੇ। ਹਾਈ ਕਮਾਂਡ ਦੇ ਫੈਸਲੇ ਅਨੁਸਾਰ ਜਿਹੜੇ ਮੰਤਰੀ ਆਪਣੇ ਹਲਕਿਆਂ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣਗੇ, ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਹਟਾ ਦਿੱਤਾ ਜਾਵੇਗਾ। (Captain Amarinder Singh)

ਕਾਂਗਰਸੀ ਵਿਧਾਇਕਾਂ ਸਬੰਧੀ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਆਪਣੇ ਹਲਕਿਆਂ ਵਿੱਚ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਵਿੱਚ ਨਾਕਾਮ ਰਹਿਣਗੇ ਉਨ੍ਹਾਂ ਨੂੰ ਅਗਲੀ ਵਿਧਾਨ ਸਭਾ ਚੋਣ ਵਿੱਚ ਟਿਕਟਾਂ ਲਈ ਨਹੀਂ ਵਿਚਾਰਿਆ ਜਾਵੇਗਾ। ਪਾਰਟੀ ਨੇ ਵੱਖ-ਵੱਖ ਬੋਰਡਾਂ ਵਿੱਚ ਚੇਅਰਮੈਨ ਲਾਉਣ ਦੇ ਮਾਪਦੰਡ ਨੂੰ ਵੀ ਸਖ਼ਤ ਬਣਾਇਆ ਹੈ। ਮੌਜੂਦਾ ਲੋਕ ਸਭਾ ਚੋਣਾਂ ਵਿੱਚ ਵਿਅਕਤੀਗਤ ਕਾਰਗੁਜ਼ਾਰੀ ਦੇ ਅਧਾਰ ‘ਤੇ ਹੀ ਚੇਅਰਮੈਨ ਲਗਾਏ ਜਾਣਗੇ।

ਇਹ ਵੀ ਪੜ੍ਹੋ : Big Update : ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸਮਾਰੋਹ ਦੇ ਸਮੇਂ ’ਚ ਬਦਲਾਅ

ਮੁੱਖ ਮੰਤਰੀ ਨੇ ਕਿਹਾ ਕਿ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਸਬੰਧ ਵਿੱਚ ਸਨਿਆਰਤਾ ਦੀ ਥਾਂ ਕਾਰਗੁਜਾਰੀ ਦਾ ਮਾਪਦੰਡ ਨਿਰਧਾਰਤ ਕੀਤਾ ਗਿਆ ਹੈ। ਮੱਖ ਮੰਤਰੀ ਨੇ ਦੱਸਿਆ ਕਿ ਇਸ ਫੈਸਲੇ ਦਾ ਮੁੱਖ ਉਦੇਸ਼ ਪਾਰਟੀ ਵਿੱਚ ਕਾਰਗੁਜਾਰੀ ਆਧਾਰਤ ਸੱਭਿਆਚਾਰ ਨੂੰ ਬੜਾਵਾ ਦੇਣਾ ਹੈ। ਰਾਹੁਲ ਗਾਂਧੀ ਉਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਨਾਮ ਦੇਣ ਦੇ ਹੱਕ ਵਿੱਚ ਹਨ ਜੋ ਹੇਠਲੇ ਪੱਧਰ ‘ਤੇ ਆਪਣੀ ਕਾਰਗੁਜਾਰੀ ਦਿਖਾਉਣਗੇ। ਉਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਚੁਣੇ ਹੋਏ ਨੁਮਾਇੰਦਿਆਂ ਦੇ ਰਾਹੀਂ ਪਾਰਟੀ ਅਤੇ ਲੋਕਾਂ ਵਿਚਕਾਰ ਪਾੜੇ ਨੂੰ ਭਰਨਾ ਚਾਹੁੰਦੇ ਹਨ। (Captain Amarinder Singh)