ਅਕਾਲੀ ਦਲ ਦੇ ਲੀਡਰਾਂ ਦਾ ਵਿਰੋਧ ਕੀਤਾ ਤਾਂ ਦਿੱਤਾ ਜਾਏਗਾ ਮੂੰਹ ਤੋੜਵਾਂ ਜਵਾਬ

Leaders, Akali Dal, Opposed, Given, Broken Reply

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਐਲਾਨ

  • ਕਿਹਾ, ਕੁਝ ਕਹਿੰਦੇ ਨਹੀਂ ਤਾਂ ਨਾ ਸਮਝਿਆ ਜਾਵੇ ਕਮਜ਼ੋਰ

ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਵਿੱਚ ਨਾ ਵੜਨ ਦੇਣ ਦੀ ਕਾਂਗਰਸ ਵੱਲੋਂ ਦਿੱਤੀ ਗਈ ਚੁਣੌਤੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸਵੀਕਾਰ ਕਰਦੇ ਹੋਏ ਸਪੱਸ਼ਟ ਕਹਿ ਦਿੱਤਾ ਹੈ ਕਿ ਜੇਕਰ ਕਿਸੇ ਨੇ ਅਕਾਲੀ ਲੀਡਰਾਂ ਖ਼ਿਲਾਫ਼ ਵਿਰੋਧ ਕੀਤਾ ਤਾਂ ਉਸ ਨੂੰ ਮੌਕੇ ‘ਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਜੇਕਰ ਸ਼੍ਰੋਮਣੀ ਅਕਾਲੀ ਦਲ ਕੁਝ ਨਹੀਂ ਕਹਿ ਰਿਹਾ ਹੈ ਤਾਂ ਉਸਨੂੰ ਕਮਜੋਰ ਨਾ ਸਮਝਿਆ ਜਾਵੇ, ਸਗੋਂ ਇੱਟ ਦਾ ਜਵਾਬ ਪੱਥਰ ਨਾਲ ਦੇਣਾ ਸ਼੍ਰੋਮਣੀ ਅਕਾਲੀ ਦਲ ਚੰਗੀ ਤਰ੍ਹਾਂ ਜਾਣਦਾ ਹੈ। (Akali Dal Leader)

ਇਹ ਪ੍ਰਗਟਾਵਾ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕਰਦੇ ਹੋਏ ਸੁਖਬੀਰ ਬਾਦਲ ਨੇ ਕੀਤਾ। ਇੱਥੇ ਪਾਰਟੀ ਵਿਧਾਇਕਾਂ, ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਆਬਜ਼ਰਬਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਸਥਾਵਾਂ ਤੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਰਚੀ ਸਾਜ਼ਿਸ਼ ਦਾ ਠੋਕਵਾਂ ਜਵਾਬ ਦੇਣ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ 1 ਸਤੰਬਰ ਨੂੰ ਮੁਜ਼ਾਹਰੇ ਕੀਤੇ ਜਾਣਗੇ, ਜਿਨ੍ਹਾਂ ‘ਚ ਕਾਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੀਪੀਸੀ ਮੁਖੀ ਸੁਨੀਲ ਜਾਖੜ ਦੇ ਪੁਤਲੇ ਸਾੜੇ ਜਾਣਗੇ। (Akali Dal Leader)

ਇਹ ਵੀ ਪੜ੍ਹੋ : IND vs WI ਦੂਜਾ ਟੈਸਟ : ਟੀਮ ਇੰਡੀਆ ਜਿੱਤ ਤੋਂ 8 ਵਿਕਟਾਂ ਦੂਰ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਵੱਲੋਂ ਦਿੱਤੀ ਧਮਕੀ ਕਿ ਅਕਾਲੀ ਆਗੂਆਂ ਨੂੰ ਪਿੰਡਾਂ ‘ਚ ਵੜਨ ਨਹੀਂ ਦਿੱਤਾ ਜਾਵੇਗਾ, ਦਾ ਠੋਕਵਾਂ ਜਵਾਬ ਦੇਣ ਲਈ 9 ਸਤੰਬਰ ਨੂੰ ਜਾਖੜ ਦੇ ਸ਼ਹਿਰ ਅਬੋਹਰ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਜਾਵੇਗੀ। ਬਾਦਲ ਨੇ ਮੀਟਿੰਗ ‘ਚ ਭਾਗ ਲੈਣ ਵਾਲੇ ਪਾਰਟੀ ਆਗੂਆਂ ਨੂੰ ਦੱਸਿਆ ਕਿ ਇਹ ਪੋਲ ਖੋਲ੍ਹ ਰੈਲੀ ਜਾਖੜ ਦਾ ਹੰਕਾਰ ਤੋੜ ਦੇਵੇਗੀ ਤੇ ਉਸ ਨੂੰ ਵਿਖਾ ਦੇਵੇਗੀ ਕਿ ਉਹ ਆਪਣੇ ਸ਼ਹਿਰ ‘ਚ ਕਿੰਨਾ ਕੁ ਮਸ਼ਹੂਰ ਹੈ। (Akali Dal Leader)

ਬਾਦਲ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਪਾਰਟੀ ਵੱਲੋਂ ਗਰਮਖ਼ਿਆਲੀ ਜਥੇਦਾਰਾਂ ਤੇ ਆਪ ਆਗੂ ਸੁਖਪਾਲ ਖਹਿਰਾ ਨਾਲ ਮਿਲ ਕੇ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਰਚੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਇਸ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਚੀਮਾ, ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਬੀਬੀ ਉਪਿੰਦਰਜੀਤ ਕੌਰ, ਨਿਰਮਲ ਸਿੰਘ ਕਾਹਲੋਂ, ਸੇਵਾ ਸਿੰਘ ਸੇਖਵਾਂ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਜੰਗੀਰ ਕੌਰ, ਹੀਰਾ ਸਿੰਘ ਗਾਬੜੀਆ ਅਤੇ ਸੋਹਣ ਸਿੰਘ ਠੰਡਲ ਸ਼ਾਮਲ ਸਨ।