ਬੇਰੁਜ਼ਗਾਰ ਅਧਿਆਪਕਾਂ ਦੀਆਂ ਭਰਤੀਆਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਕਰਾਂਗੇ ਤਿੱਖਾ ਸੰਘਰਸ਼ : ਸੂਬਾ ਆਗੂ

Unemployed Teachers Sachkahoon

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਬੇਰੁਜ਼ਗਾਰ ਈਟੀਟੀ (Unemployed Teachers)ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਆ ਰਹੀਆਂ ਰੁਕਾਵਟਾਂ ਬਾਰੇ ਸਿੱਖਿਆ ਮੰਤਰੀ ਨੂੰ ਜਾਣੂ ਕਰਾਇਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਉਪਰੰਤ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਦੀਆਂ ਮੰਗਾਂ ਨੂੰ ਜਲਦ ਠੋਸ ਹੱਲ ਕੀਤਾ ਜਾਵੇਗਾ।

ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ, ਜੱਗਾ ਬੋਹਾ, ਅਮਰਿੰਦਰ ਜੋਨੀ ਗੁਰਦੀਪ, ਲਾਡੀ, ਗੁਰਸੰਗਤ ਮਾਨਸਾ, ਬੇਅੰਤ ਮਾਨਸਾ ਨੇ ਕਿਹਾ ਕਿ ਲਗਾਤਾਰ ਕਾਂਗਰਸ ਸਰਕਾਰ ਤੋਂ ਪੰਜ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਤਾਂ ਨਹੀਂ ਮਿਲੀ, ਸਿਰਫ ਬੇਰੁਜ਼ਗਾਰ ਅਧਿਆਪਕਾਂ ਨੂੰ ਡਾਂਗਾਂ ’ਤੇ ਝੂਠੇ ਪਰਚੇ ਹਿੱਸੇ ਆਏ। ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀਆਂ 2364 ਤੇ 6635 ਪੋਸਟਾਂ ਨਿਕਲੀਆਂ ਜੋ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰਟ ਕੇਸਾਂ ਵਿੱਚ ਫਸ ਚੁੱਕੀਆਂ ਹਨ ਇਨ੍ਹਾਂ ਭਰਤੀਆਂ ਨੂੰ ਕੋਰਟ ਕੇਸ ਵਿੱਚੋਂ ਬਾਹਰ ਕੱਢ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਤਾਂ ਜਾਰੀ ਹੋਇਆ ਪਰ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਜਲਦੀ ਤੋਂ ਜਲਦੀ 5994 ਪੋਸਟਾਂ ਦਾ ਪੋਰਟਲ ਆਨਲਾਇਨ ਕਰੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨ ਸਾਰਥਕ ਹੱਲ ਕਰੇ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਬੇਰੁਜ਼ਗਾਰ ਅਧਿਆਪਕਾਂ ਦੀਆਂ ਭਰਤੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ’ਤੇ ਪ੍ਰਸ਼ਾਸਨ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ