ਪੰਜਾਬ ਭਰ ਵਿੱਚ ਅੱਜ ਤੋਂ ਤਿੰਨ ਘੰਟੇ ਬੰਦ ਰਹੇਗੀ ਓਪੀਡੀ, ਡਾਕਟਰ ਰਹਿਣਗੇ ਸਮੂਹਿਕ ਹੜਤਾਲ ’ਤੇ | Civil hospital
11 ਸਤੰਬਰ ਤੱਕ ਸਵੇਰੇ 8 ਤੋਂ 11 ਵਜੇ ਤੱਕ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ | Civil hospital
ਚੰਡੀਗੜ੍ਹ (ਅਸ਼ਵਨੀ ਚਾਵਲਾ)। Civil hospital : ਪੰਜਾਬ ਭਰ ਵਿੱਚ ਸੋਮਵਾਰ ਤੋਂ ਅਗਲੇ 3 ਦਿਨਾਂ ਤੱਕ ਓਪੀਡੀ ਸੇਵਾਵਾਂ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਬੰਦ ਰਹਿਣਗੀਆਂ ਅਤੇ ਇਨ੍ਹਾਂ ਤਿੰਨ ਦਿਨ ਤੱਕ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਨ ਵਾਲੇ ਸਾਰੇ ਡਾਕਟਰ ਸਵੇਰੇ ਤਿੰਨ ਘੰਟਿਆਂ ਲਈ ਸਮੂਹਿਕ ਹੜਤਾਲ ’ਤੇ ਰਹਿਣਗੇ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਅਤੇ ਆਪ੍ਰੇਸ਼ਨ ਥਿਏਟਰ ਦੀ ਸੇਵਾਵਾਂ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ ਤਾਂਕਿ ਕਿਸੇ ਵੀ ਮਰੀਜ਼ ਦੀ ਜਾਨ ਨੂੰ ਜ਼ੋਖ਼ਮ ਨਾ ਹੋਵੇ। ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵੱਲੋਂ ਲਏ ਗਏ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਓਪੀਡੀ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। Punjab News
ਹਾਲਾਂਕਿ ਪਹਿਲਾਂ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵਲੋਂ ਤਿੰਨ ਦਿਨ ਮੁਕੰਮਲ ਤੌਰ ’ਤੇ ਓਪੀਡੀ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ 11 ਸਤੰਬਰ ਨੂੰ ਮੀਟਿੰਗ ਫਿਕਸ ਕਰਨ ਕਰਕੇ ਇਸ ਪ੍ਰੋਗਰਾਮ ਵਿੱਚ ਬਦਲਾਅ ਕਰਦੇ ਹੋਏ ਸਵੇਰੇ ਤਿੰਨ ਘੰਟਿਆਂ ਲਈ ਕਰ ਦਿੱਤਾ ਗਿਆ ਹੈ। Punjab News
ਐਮਰਜੈਂਸੀ ਅਤੇ ਆਪ੍ਰੇਸ਼ਨ ਸੇਵਾਵਾਂ ਪਹਿਲਾਂ ਵਾਂਗ ਰਹਿਣਗੀਆਂ ਜਾਰੀ | Civil hospital
ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਵਿੱਚ ਨੌਜਵਾਨ ਮਹਿਲਾ ਡਾਕਟਰ ਨਾਲ ਹੋਏ ਹਾਦਸੇ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਡਾਕਟਰਾਂ ਵੱਲੋਂ ਆਪਣੀ ਸੁਰੱਖਿਆ ਇੰਤਜ਼ਾਮ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਤਾਂ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਕਈ ਵਾਰ ਹਾਦਸੇ ਹੋ ਚੁੱਕੇ ਹਨ, ਜਦੋਂ ਮਰੀਜ਼ਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਡਾਕਟਰਾਂ ਦੇ ਨਾਲ ਕੁੱਟਮਾਰ ਕੀਤੀ ਗਈ ਹੈ। ਇਨ੍ਹਾਂ ਘਟਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਡਾਕਟਰਾਂ ਲਈ ਸੁਰੱਖਿਆ ਇੰਤਜ਼ਾਮ ਨਹੀਂ ਕੀਤੇ ਜਾ ਰਹੇ ਹਨ ਤਾਂ ਇਸ ਤੋਂ ਇਲਾਵਾ ਵੀ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਨ ਵਾਲੇ ਡਾਕਟਰਾਂ ਵੱਲੋਂ ਅੱਧੀ ਦਰਜਨ ਮੰਗਾਂ ਨੂੰ ਸਰਕਾਰ ਕੋਲ ਰੱਖਿਆ ਹੋਇਆ ਹੈ
Read Also : Jammu Kashmir: ਜੰਮੂ-ਕਸ਼ਮੀਰ ਦੇ ਨੌਸ਼ਹਿਰਾ ’ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
ਪਰ ਇਨ੍ਹਾਂ ਮੰਗਾਂ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਹੋਣ ਤੋਂ ਬਾਅਦ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵੱਲੋਂ ਬੀਤੇ ਦਿਨੀਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਵੱਲੋਂ 9 ਸਤੰਬਰ ਤੋਂ 11 ਸਤੰਬਰ ਤੱਕ ਮੁਕੰਮਲ ਹੜਤਾਲ ’ਤੇ ਰਹਿਣਗੇ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਠੱਪ ਰਹਿਣਗੀਆਂ। ਇਥੇ ਹੀ ਇਨ੍ਹਾਂ ਡਾਕਟਰਾਂ ਵੱਲੋਂ ਐਮਰਜੈਂਸੀ ਸੇਵਾਵਾਂ ਨੂੰ ਪਹਿਲਾਂ ਵਾਂਗ ਹੀ ਜਾਰੀ ਰੱਖਣ ਸਬੰਧੀ ਵੀ ਐਲਾਨ ਕਰ ਦਿੱਤਾ ਗਿਆ ਸੀ। Punjab News
ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਦੇ ਇਸ ਐਲਾਨ ਤੋਂ ਬਾਅਦ ਸਰਕਾਰ ਸਰਗਰਮ ਹੋਈ ਅਤੇ ਸੰਪਰਕ ਕਰਨ ’ਤੇ ਇਨ੍ਹਾਂ ਨੂੰ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਤਿਆਰ ਹੋਈ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਨ ਦਾ ਸੱਦਾ ਦੇ ਦਿੱਤਾ ਗਿਆ ਹੈ। ਇਹ ਮੀਟਿੰਗ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਸੱਦਾ ਦੇਣ ਦੇ ਨਾਲ ਹੀ ਸਰਕਾਰ ਵੱਲੋਂ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਤੋਂ ਮੰਗ ਕੀਤੀ ਗਈ ਸੀ ਕਿ ਉਹ ਆਪਣੀ ਹੜਤਾਲ ਨੂੰ ਵਾਪਸ ਲੈ ਲੈਣ ਤਾਂ ਪੀਸੀਐੱਮ ਐਸੋਸੀਏਸ਼ਨ ਵੱਲੋਂ ਆਪਣੀ ਇਸ ਹੜਤਾਲ ਨੂੰ 3 ਘੰਟਿਆਂ ਤੱਕ ਲਈ ਸੀਮਤ ਕਰ ਦਿੱਤਾ ਗਿਆ ਹੈ।
11 ਸਤੰਬਰ ਨੂੰ ਹਰਪਾਲ ਚੀਮਾ ਨਾਲ ਹੋਵੇਗੀ ਮੀਟਿੰਗ | Civil hospital
ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵੱਲੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਐਸੋਸੀਏਸ਼ਨ ਨੂੰ ਆਪਣੀਆਂ ਮੰਗਾਂ ਰੱਖਣ ਲਈ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਏਗੀ ਅਤੇ ਪੀਸੀਐੱਮਐੱਸ ਨੂੰ ਆਪਣੀਆਂ ਸਾਰੀਆਂ ਮੰਗਾਂ ਨੂੰ ਲੈ ਕੇ ਪੁੱਜਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਦੇ ਨਾਲ ਹੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜ਼ੂਦ ਰਹਿਣਗੇ ਤਾਂ ਕਿ ਮੌਕੇ ’ਤੇ ਸਥਿਤੀ ਅਨੁਸਾਰ ਜਾਣਕਾਰੀ ਲਈ ਜਾ ਸਕੇ।