Government Order: ਕੀਤੀ ਇਹ ਗਲਤੀ ਤਾਂ ਹੋਵੇਗੀ ਸਖਤ ਕਾਰਵਾਈ, ਇਸ ਜ਼ਿਲ੍ਹੇ ’ਚ ਹੋਏ ਹੁਕਮ ਜਾਰੀ

Government Order
Government Order: ਕੀਤੀ ਇਹ ਗਲਤੀ ਤਾਂ ਹੋਵੇਗੀ ਸਖਤ ਕਾਰਵਾਈ, ਇਸ ਜ਼ਿਲ੍ਹੇ ’ਚ ਹੋਏ ਹੁਕਮ ਜਾਰੀ

Government Order: ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਨੂੰ ਖਰੀਦਣ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ੍ਟ ਇਹ ਹੁਕਮ 30 ਅਪ੍ਰੈਲ 2025 ਤਕ ਲਾਗੂ ਰਹਿਣਗੇ।

Read Also : Faridkot News: ਫਰੀਦਕੋਟ ‘ਚ ਕਾਊਂਟਰ ਇੰਟੈਲੀਜੈਂਸ ਵੱਲੋਂ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ

ਉਨ੍ਹਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਖ ਖੱਲਲ ਪੈਦਾ ਕਰਕੇ ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ਤੇ ਰੋਕ ਲਗਾਉਣੀ ਜ਼ਰੂਰੀ ਹੋ ਗਈ ਹੈ। Government Order

LEAVE A REPLY

Please enter your comment!
Please enter your name here