Diwali Firecrackers: ਦੀਵਾਲੀ ਮੌਕੇ ਪਟਾਕੇ ਵੇਚਣੇ ਜਾਂ ਚਲਾਉਣੇ ਹਨ ਤਾਂ ਪੜ੍ਹ ਲਓ ਇਹ ਖਬਰ, ਫਾਜ਼ਿਲਕਾ ’ਚ ਪ੍ਰੋਗਰਾਮ ਹੋਇਆ ਨਿਰਧਾਰਿਤ

Diwali Firecrackers
Diwali Firecrackers: ਦੀਵਾਲੀ ਮੌਕੇ ਪਟਾਕੇ ਵੇਚਣੇ ਜਾਂ ਚਲਾਉਣੇ ਹਨ ਤਾਂ ਪੜ੍ਹ ਲਓ ਇਹ ਖਬਰ, ਫਾਜ਼ਿਲਕਾ ’ਚ ਪ੍ਰੋਗਰਾਮ ਹੋਇਆ ਨਿਰਧਾਰਿਤ

Diwali Firecrackers: ਫਾਜ਼ਿਲਕਾ। ਦੀਵਾਲੀ ਸਮੇਤ ਹੋਰ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨਾਂ ਲਈ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਮਿਤੀ 29 ਸਤੰਬਰ 2025 ਤੋਂ 3 ਅਕਤੂਬਰ 2025 ਹੈ। ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ’ਚ ਅਰਜ਼ੀਆਂ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ।

ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਦਰਖ਼ਾਸਤਾਂ ਵਿਚਾਰੀਆਂ ਨਹੀਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੇ ਦਿਨ 20 ਅਕਤੂਬਰ 2025 ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਮਨਜ਼ੂਰੀ ਹੋਵੇਗੀ। Diwali Firecrackers

Read Also : ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਲਈ ਚੁੱਕਿਆ ਵੱਡਾ ਕਦਮ, ਪੜ੍ਹੋ ਪੂਰੀ ਖਬਰ

ਉਨ੍ਹਾਂ ਇਹ ਵੀ ਕਿਹਾ ਕਿ ਚਾਹਵਾਨ ਬਿਨੈਕਾਰ 18 ਸਾਲ ਤੋਂ ਵੱਧ ਉਮਰ ਦਾ ਹੋਣਾ ਲਾਜ਼ਮੀ ਹੈ। ਜ਼ਿਲ੍ਹੇ ਅੰਦਰ 67 ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ’ਚ ਫਾਜ਼ਿਲਕਾ ’ਚ 18, ਅਬੋਹਰ ’ਚ 25, ਜਲਾਲਾਬਾਦ ’ਚ 18, ਅਰਨੀਵਾਲਾ ਸ਼ੇਖਸੁਭਾਨ ’ਚ 6 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲਾਇਸੈਂਸ ਧਾਰਕਾਂ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7:30 ਤੱਕ ਹੋਵੇਗਾ। ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਖ਼ਿਲਾਫ਼ ਪੁਲਸ ਵਿਭਾਗ ਵੱਲੋਂ ਗਾਈਡਲਾਈਨਜ਼ ਅੰਡਰ ਟੂ ਐਕਸਪਲੋਸਿਵ ਰੂਲਜ਼ 2008 ਤਹਿਤ ਕਾਰਵਾਈ ਕੀਤੀ ਜਾਵੇਗੀ।

ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ’ਚ ਨਿਰਧਾਰਿਤ ਕੀਤੀਆਂ ਥਾਵਾਂ ਇਸ ਤਰ੍ਹਾਂ ਹਨ

ਫਾਜ਼ਿਲਕਾ ਲਈ ਬਹੁਮੰਤਵੀ ਖੇਡ ਸਟੇਡੀਅਮ ਐੱਮ. ਆਰ. ਕਾਲਜ ਰੋਡ ਫਾਜ਼ਿਲਕਾ (ਸਿਵਾਏ ਪਲੇਅ ਗਰਾਉਂਡ ਏਰੀਆ), ਅਬੋਹਰ ਲਈ ਪੁੱਡਾ ਕਾਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਜਲਾਲਾਬਾਦ ਲਈ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ (ਸਿਵਾਏ ਪਲੇਅ ਗਰਾਉਂਡ ਏਰੀਆ) ਅਤੇ ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲੱਗਦੀ ਪੰਚਾਇਤੀ ਜਗ੍ਹਾ ਨਿਰਧਾਰਤ ਕੀਤੀ ਗਈ ਹੈ।