ਇਫਕੋ ਨੇ ਕੀਤਾ ‘ਇੱਕ ਦੇਸ਼ ਇੱਕ ਮੰਡੀ ਫੈਸਲੇ ਦਾ ਸਵਾਗਤ

ਇਫਕੋ ਨੇ ਕੀਤਾ ‘ਇੱਕ ਦੇਸ਼ ਇੱਕ ਮੰਡੀ ਫੈਸਲੇ ਦਾ ਸਵਾਗਤ

ਨਵੀਂ ਦਿੱਲੀ। ਭਾਰਤੀ ਕਿਸਾਨ ਖਾਦ ਸਹਿਕਾਰੀ (ਇਫਕੋ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ ਦੇ ਸਾਰੇ ਕਿਸਾਨਾਂ ਲਈ ‘ਇੱਕ ਦੇਸ਼ ਇੱਕ ਮੰਡੀ’ ਪ੍ਰਣਾਲੀ ਲਾਗੂ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਫਕੋ ਦੇ ਮੈਨੇਜਿੰਗ ਡਾਇਰੈਕਟਰ ਉਦੈ ਸ਼ੰਕਰ ਅਵਸਥੀ ਨੇ ਅੱਜ ਇਥੇ ਇੱਕ ਬਿਆਨ ਵਿੱਚ ਕਿਹਾ ਕਿ ਖੇਤੀਬਾੜੀ ਉਪਜ ਮੰਡੀ ਦੇ ਖਾਤਮੇ ਨਾਲ ਅਜਾਰੇਦਾਰੀ ਖ਼ਤਮ ਹੋ ਗਈ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਮਿਲ ਸਕੇਗਾ।

ਹੁਣ ਕਿਸਾਨ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਆਪਣੀ ਫ਼ਸਲ ਵੇਚ ਸਕਣਗੇ। ਇਹ ਪੇਂਡੂ ਭਾਰਤ ਦੇ ਹਿੱਤ ਵਿੱਚ ਇੱਕ ਸਕਾਰਾਤਮਕ ਫੈਸਲਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਕਿਸਾਨਾਂ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲੈਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਸਹਾਇਤਾ ਮਿਲੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।