ਆਈਜੀਐਲ ਨੇ ਸੀਐਨਜੀ ਦੀ ਕੀਮਤ ਵਧਾਈ

CNG Price Sachkahoon

ਆਈਜੀਐਲ ਨੇ ਸੀਐਨਜੀ ਦੀ ਕੀਮਤ ਵਧਾਈ

ਨਵੀਂ ਦਿੱਲੀ। ਮਹਿੰਗਾਈ ਦਰਮਿਆਨ ਇੰਦਰਪ੍ਰਸਥ ਗੈਸ ਲਿਮਟਿਡ (ਆਈਜੀਐਲ) ਨੇ ਜਨਤਾ ਨੂੰ ਕਰਾਰਾ ਝਟਕਾ ਦਿੱਤਾ ਹੈ। ਕੰਪਨੀ ਨੇ ਦਿੱਲੀ ਵਿੱਚ ਕੰਪਰੈੱਸਡ ਨੈਚੁਰਲ ਗੈਸ (ਸੀਐਨਜੀ) ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। ਕੰਪਨੀ ਵੱਲੋਂ ਸ਼ਨੀਵਾਰ ਨੂੰ ਜਾਰੀ ਬਿਆਨ ਮੁਤਾਬਕ ਇਸ ਵਾਧੇ ਨਾਲ ਰਾਜਧਾਨੀ ‘ਚ ਸੀਐਨਜੀ ਦੀ ਕੀਮਤ 75.61 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ ਅਤੇ ਕੀਮਤਾਂ ‘ਚ ਵਾਧਾ ਅੱਜ ਤੋਂ ਲਾਗੂ ਹੋਵੇਗਾ। ਇਸ ਵਾਧੇ ਤੋਂ ਬਾਅਦ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀ ਕੀਮਤ 78.17 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਗੁਰੂਗ੍ਰਾਮ ਵਿੱਚ 83.94 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਧਿਆਨ ਯੋਗ ਹੈ ਕਿ ਪਿਛਲੇ 6 ਦਿਨਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਦੂਜੀ ਵਾਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here