Sunam News: ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

Sunam News
Sunam News: ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

ਕਰੀਬ 3 ਕਰੋੜ 63 ਲੱਖ ਦੀਆਂ 09 ਜਾਇਦਾਦਾਂ ਜ਼ਬਤ

  • ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ, 1170 ਮੁਲਜ਼ਮ ਗ੍ਰਿਫਤਾਰ
  • ਦਰਜ ਕੇਸਾਂ ਵਿੱਚੋਂ 43 ਕੇਸ ਤੇ 82 ਮੁਲਜ਼ਮ ਨਸ਼ੇ ਦੀ ਵਪਾਰਕ ਮਿਕਦਾਰ ਨਾਲ ਸਬੰਧਤ
  • ਪਰਿਵਾਰ ਦੇ 03 ਮੈਂਬਰਾਂ ’ਤੇ ਦਰਜ ਹਨ 16 ਕੇਸ
  • ਜ਼ਿਲ੍ਹੇ ’ਚ ਨਸ਼ੇ ਦੇ ਕਾਰੋਬਾਰ ਨਾਲ ਬਣੀ 32ਵੀਂ ਨਜਾਇਜ਼ ਉਸਾਰੀ ਢਾਹੀ

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸਪੀ (ਪੀਆਈਬੀ) ਸ. ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਪ੍ਰਸ਼ਾਸਨ ਵੱਲੋਂ ਇੰਦਰਾ ਬਸਤੀ ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ, ਜਿਸ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਰਾਰ ਦਿੱਤਾ ਗਿਆ ਸੀ, ਨੂੰ ਢਾਹਿਆ ਗਿਆ। Sunam News

ਇਹ ਖਬਰ ਵੀ ਪੜ੍ਹੋ : Haryana Punjab Weather Update: ਪੰਜਾਬ ਤੇ ਹਰਿਆਣਾ ਵਾਲੇ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਜ਼ਰੂਰ ਪੜ੍ਹੋ&…

ਜਿਹੜੀ ਕਿ 32ਵੀਂ ਅਜਿਹੀ ਨਾਜਾਇਜ਼ ਉਸਾਰੀ ਹੈ, ਜਿਹੜੀ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਬਣੀ ਸੀ ਤੇ ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਵਿਰਕ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ ਕਰ ਕੇ 1170 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ ਤੇ ਦਰਜ ਕੇਸਾਂ ਵਿੱਚੋਂ 43 ਕੇਸ ਤੇ 82 ਮੁਲਜ਼ਮ ਨਸ਼ੇ ਦੀ ਵਪਾਰਕ ਮਿਕਦਾਰ ਨਾਲ ਸਬੰਧਤ ਹਨ। ਇਸੇ ਲੜੀ ਤਹਿਤ ਕਰੀਬ 03 ਕਰੋੜ 63 ਲੱਖ ਦੀਆਂ 09 ਜਾਇਦਾਦਾਂ ਜ਼ਬਤ ਵੀ ਕੀਤੀਆਂ ਗਈਆਂ ਹਨ।

ਇੰਦਰਾ ਬਸਤੀ, ਸੁਨਾਮ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਜਿਹੜੇ ਨਾਜਾਇਜ਼ ਮਕਾਨ ਨੂੰ ਢਾਹਿਆ ਗਿਆ ਹੈ, ਉਸ ਪਰਿਵਾਰ ਦੇ 03 ਮੈਬਰਾਂ ਖਿਲਾਫ 16 ਕੇਸ ਦਰਜ ਹਨ। ਮੁਲਜ਼ਮ ਕੁਲਬੀਰ ਸਿੰਘ ਖਿਲਾਫ ਐਨਡੀਪੀਐੱਸ ਐਕਟ ਦੇ 03 ਕੇਸ, ਉਸ ਦੇ ਪਿਤਾ ਦੁੱਲਾ ਸਿੰਘ ਖਿਲਾਫ ਵੀ ਐਨਡੀਪੀਐੱਸ ਐਕਟ ਦੇ 03 ਕੇਸ ਅਤੇ ਕੁਲਬੀਰ ਸਿੰਘ ਦੀ ਪਤਨੀ ਬਲਜਿੰਦਰ ਕੌਰ ਖਿਲਾਫ ਐਨਡੀਪੀਐੱਸ ਐਕਟ ਦੇ 07 ਅਤੇ ਆਬਕਾਰੀ ਐਕਟ ਦੇ 03 ਕੇਸ ਦਰਜ ਹਨ। Sunam News

ਐੱਸਪੀ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਐੱਸਪੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। Sunam News

ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨਿਰੰਤਰ ਜਾਰੀ ਰਹੇਗੀ ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।