Drug Free Punjab: ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ

Drug Free Punjab
Drug Free Punjab: ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ

40 ਦੇ ਕਰੀਬ ਵਿਅਕਤੀਆਂ ਨੂੰ ਸੁਰੱਖਿਅਤ ਸਰਕਾਰੀ ਨਸ਼ਾ ਛੁਡਾਊ ਕੇਦਰ ਵਿੱਚ ਕਰਵਾਇਆ ਦਾਖਲ | Drug Free Punjab

Drug Free Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਡਰੱਗ ਹੋਟ ਸਪਾਟ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਜ਼ਿਲ੍ਹੇ ਦੇ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ’ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਛੱਡਣ ਲਈ ਦਾਖਿਲ ਹੋਏ ਵਿਅਕਤੀਆਂ ਦਾ ਸਹੀ ਇਲਾਜ ਹੋ ਸਕੇ ਅਤੇ ਉਹ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆ ਸਕਣ।

ਇਸੇ ਤਹਿਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਨਿਊ ਲਾਈਫ ਯੂਥ ਫਾਊਡੇਸ਼ਨ ਸੁਸਾਇਟੀ ਨਾਂਅ ਦੀ ਸੰਸਥਾ ਜਿਸ ਨੂੰ ਹਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮੁਮਾਰਾ ਅਤੇ ਉਸਦੇ ਸਾਥੀਆਂ ਵੱਲੋਂ ਪਿੰਡ ਗੋਲੇਵਾਲਾ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਕੁਝ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਦਰ ਵਿੱਚ ਦਾਖਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Faridkot Crime News: ਗਊ ਤਸਕਰੀ ਗਿਰੋਹ ਦੇ 3 ਮੈਂਬਰਾਂ ਇੱਕ ਕੈਟਰ ਅਤੇ 18 ਗਊਆਂ ਸਮੇਤ ਕਾਬੂ

ਜਿਸ ’ਤੇ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਮੌਕੇ ’ਤੇ ਪੁੱਜੀਆਂ। ਇਸ ਮੌਕੇ ਅਣਅਧਿਕਾਰਿਤ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਸੈਂਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਂਬਰ ਡਿਪਟੀ ਮੈਡੀਕਲ ਕਮਿਸ਼ਨਰ, ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਰਾਜੀਵ ਭੰਡਾਰੀ, ਡਰੱਗ ਇੰਸਪੈਕਟਰ ਸ਼੍ਰੀ ਹਰਜਿੰਦਰ ਸਿੰਘ ਸਮੇਤ ਹੋਰ ਸਿਵਲ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪੁੱਜੇ। Drug Free Punjab

Drug Free Punjab
Drug Free Punjab: ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ

ਜਿੱਥੇ ਪਹੁੰਚ ਕੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਨਾਲ ਮਿਲ ਕੇ ਇਸ ਸੈਂਟਰ ਦੀ ਚੈਕਿੰਗ ਕੀਤੀ ਗਈ ਤਾਂ ਇਸ ਸੈਟਰ ਦੇ ਸੰਚਾਲਕ ਵੱਲੋਂ ਪ੍ਰਵਾਨਗੀ ਸਬੰਧੀ ਕੋਈ ਵੀ ਲਾਇਸੰਸ ਨਹੀਂ ਦਿਖਾ ਸਕੇ। ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹਨਾਂ ਵੱਲੋਂ ਇਹ ਸੈਟਰ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਨੂੰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਮਿੰਦਰ ਸਿੰਘ ਸੀਨੀਅਰ ਫਰੀਸ਼ਰੀ ਅਫਸਰ ਵੱਲੋਂ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਏ 40 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਇਲਾਜ ਸਹੀ ਤਰੀਕੇ ਨਾਲ ਕੀਤਾ ਜਾ ਸਕੇ। Drug Free Punjab