Faridkot News: ਫਰੀਦਕੋਟ ‘ਚ ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ

Faridkot News
Faridkot News: ਫਰੀਦਕੋਟ ‘ਚ ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ

19 ਵਿਅਕਤੀਆਂ ਨੂੰ ਸੁਰੱਖਿਅਤ ਸਰਕਾਰੀ ਨਸ਼ਾ ਛੁਡਾਊ ਕੇਦਰ ’ਚ ਕਰਵਾਇਆ ਦਾਖਿਲ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਡਰੱਗ ਹੋਟ ਸਪਾਟ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਜ਼ਿਲ੍ਹੇ ਦੇ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ’ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਛੱਡਣ ਲਈ ਦਾਖਿਲ ਹੋਏ ਵਿਅਕਤੀਆਂ ਦਾ ਸਹੀ ਇਲਾਜ ਹੋ ਸਕੇ ਅਤੇ ਉਹ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆ ਸਕਣ।

ਇਸੇ ਤਹਿਤ ਕਾਰਵਾਈ ਕਰਦੇ ਹੋਏ ਕੱਲ੍ਹ ਰਾਤ ਨੂੰ ਫਰੀਦਕੋਟ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਏਕ ਜਰੀਆਂ ਫਾਊਡੇਸ਼ਨ ਵੈਲਫੇਅਰ ਸੁਸਾਇਟੀ ਨਾਂਅ ਦੀ ਸੰਸਥਾ ਵੱਲੋਂ ਫਰੀਦਕੋਟ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਕੁਝ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਦਰ ਵਿੱਚ ਦਾਖਲ ਕੀਤਾ ਗਿਆ ਹੈ। ਜਿਸ ’ਤੇ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਅਤੇ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਪੁਲਿਸ ਟੀਮ ਮੌਕੇ ’ਤੇ ਪੁੱਜੀ।

ਇਹ ਵੀ ਪੜ੍ਹੋ: Nanded Accident: ਨਾਂਦੇੜ ਹਾਦਸੇ ’ਚ 8 ਔਰਤਾਂ ਦੀ ਮੌਤ, ਮੁੱਖ ਮੰਤਰੀ ਫੜਨਵੀਸ ਨੇ ਕੀਤਾ ਵਿੱਤੀ ਮੱਦਦ ਦਾ ਐਲਾਨ

ਇਸ ਮੌਕੇ ਅਣਅਧਿਕਾਰਿਤ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਂਬਰ ਤਹਿਸੀਲਦਾਰ ਸ੍ਰੀ ਰਾਮ ਚੰਦ, ਡਿਪਟੀ ਮੈਡੀਕਲ ਕਮਿਸ਼ਨਰ, ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ, ਮੈਡੀਕਲ ਅਫਸਰ, ਸਿਵਲ ਹਸਪਤਾਲ, ਫਰੀਦਕੋਟ ਡਾ. ਮਨਪ੍ਰੀਤ ਕੌਰ, ਸੀਨੀਅਰ ਰੈਜੀਡੈਸ ਡਾ. ਗਗਨਦੀਪ ਅਹੂਜਾ, ਡਰੱਗ ਇੰਸਪੈਕਟਰ ਸ਼੍ਰੀ ਹਰਜਿੰਦਰ ਸਿੰਘ ਸਮੇਤ ਹੋਰ ਸਿਵਲ ਅਧਿਕਾਰੀ ਮੌਕੇ ਪਰ ਪੁੱਜੇ। Faridkot News

Faridkot News

ਜਿੱਥੇ ਪਹੁੰਚ ਕੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਨਾਲ ਮਿਲ ਕੇ ਇਸ ਸੈਟਰ ਦੀ ਚੈਕਿੰਗ ਕੀਤੀ ਗਈ ਤਾਂ ਇਸ ਸੈਟਰ ਦੇ ਸੰਚਾਲਕਾਂ ਵੱਲੋਂ ਪ੍ਰਵਾਨਗੀ ਸਬੰਧੀ ਕੋਈ ਵੀ ਲਾਇਸੰਸ ਨਹੀ ਦਿਖਾ ਸਕੇ। ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹਨਾਂ ਵੱਲੋਂ ਇਹ ਸੈਟਰ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਕਰਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਏ 19 ਵਿਅਕਤੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਸਰਕਾਰੀ ਨਸ਼ਾ ਛੁਡਾਊ ਕੇਦਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਇਲਾਜ ਕੀਤਾ ਜਾਵੇਗਾ। Faridkot News