Amloh News: ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਵਿਧਾਇਕ ਗੈਰੀ ਬੜਿੰਗ

Amloh News
ਅਮਲੋਹ : ਪਿੰਡ ਕਲਾਲਮਾਜਰਾ ’ਚ ਕਬਜ਼ਾ ਲੈਂਦੇ ਪ?ਸ਼ਾਸਨ ਤੇ ਪਿੰਡ ਦੀ ਪੰਚਾਇਤ। ਤਸਵੀਰ: ਅਨਿਲ ਲੁਟਾਵਾ

ਪਿੰਡ ਕਲਾਲ ਮਾਜਰਾ ਵਿਖੇ ਧਰਮਸ਼ਾਲਾ ’ਤੇ ਕੀਤੇ ਨਜਾਇਜ਼ ਕਬਜ਼ੇ ਨੂੰ ਵਿਧਾਇਕ ਗੈਰੀ ਬੜਿੰਗ ਦੇ ਯਤਨਾਂ ਸਦਕਾ ਹਟਵਾਇਆ ਗਿਆ

Amloh News: (ਅਨਿਲ ਲੁਟਾਵਾ) ਅਮਲੋਹ। ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਯਤਨਾ ਸਦਕਾ ਅਧਿਕਾਰੀਆਂ ਦੀ ਟੀਮ ਨੇ ਪਿੰਡ ਕਲਾਲ ਮਾਜਰਾ ਦੀ ਧਰਮਸ਼ਾਲਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾ ਦਿੱਤਾ ਗਿਆ। ਵਰਨਣਯੋਗ ਹੈ ਕਿ ਪਿੰਡ ਕਲਾਲ ਮਾਜਰਾ ਵਿੱਚ ਜਨਰਲ ਵਰਗ ਦੇ ਲੋਕਾਂ ਲਈ ਬਣੀ ਧਰਮਸ਼ਾਲਾ ’ਤੇ ਕੁਝ ਵਿਅਕਤੀਆਂ ਵੱਲੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਜਿਸ ਸਬੰਧੀ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਡੀਡੀਪੀਓ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿੱਚ ਕੇਸ ਲਗਾਇਆ ਗਿਆ ਸੀ।

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦੀ ਅਦਾਲਤ ਵਿੱਚ ਕੇਸ ਦਾ ਫੈਸਲਾ ਗ੍ਰਾਮ ਪੰਚਾਇਤ ਦੇ ਹੱਕ ਵਿੱਚ ਹੋ ਗਿਆ ਸੀ ਜਿਸ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਪ੍ਰਸ਼ਾਸ਼ਨ ਦੀਆਂ ਟੀਮਾਂ ਨੇ ਇਹ ਕਬਜ਼ਾ ਹਟਵਾ ਕੇ ਧਰਮਸ਼ਾਲਾ ਪੰਚਾਇਤ ਦੇ ਸੁਪਰਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Haryana Highway News: ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ਦੀ ਜਲਦ ਬਦਲੇਗੀ ਤਸਵੀਰ, ਬਣਨ ਜਾ ਰਿਹੈ ਨਵਾਂ ਹਾਈਵੇਅ

ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ’ਤੇ ਕੀਤੇ ਨਜਾਇਜ਼ ਕਬਜ਼ੇ ਹਟਵਾਉਣ ਸਬੰਧੀ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਗਏ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਵਿੱਚ ਕਿਸੇ ਵਿਅਕਤੀ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ ਤਾਂ ਉਹ ਇਹ ਕਬਜ਼ਾ ਛੱਡ ਕੇ ਜ਼ਮੀਨ ਪੰਚਾਇਤ ਦੇ ਸਪੁਰਦ ਕਰ ਦੇਣ ਨਹੀਂ ਤਾਂ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Amloh News

ਪਿਛਲੇ ਲਗਭਗ 10 ਸਾਲਾਂ ਤੋਂ ਇੱਕ ਪਰਿਵਾਰ ਵੱਲੋਂ ਕੀਤਾ ਸੀ ਨਜਾਇਜ਼ ਕਬਜ਼ਾ

ਇਸ ਮੌਕੇ ਬੀਡੀਪੀਓ ਅਮਲੋਹ ਮੋਹਿਤ ਕਲਿਆਣ ਨੇ ਦੱਸਿਆ ਕਿ ਪਿੰਡ ਕਲਾਲ ਮਾਜਰਾ ਵਿਖੇ ਸਥਿਤ ਜਨਰਲ ਵਰਗ ਦੀ ਧਰਮਸ਼ਾਲਾ ’ਤੇ ਪਿਛਲੇ ਲਗਭਗ 10 ਸਾਲਾਂ ਤੋਂ ਇੱਕ ਪਰਿਵਾਰ ਵੱਲੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਬੰਧਤ ਪਰਿਵਾਰ ਨੂੰ ਕਈ ਵਾਰ ਲਿਖਤੀ ਤੇ ਜੁਬਾਨੀ ਤੌਰ ’ਤੇ ਕਬਜ਼ਾ ਛੱਡਣ ਲਈ ਕਿਹਾ ਗਿਆ ਸੀ ਪ੍ਰੰਤੂ ਉਹ ਕਬਜ਼ਾ ਨਹੀਂ ਛੱਡ ਰਹੇ ਸਨ।

ਇਸ ਸਬੰਧੀ ਪਿੰਡ ਦੇ ਸਰਪੰਚ ਏਕਮ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਸਥਿਤ ਜਨਰਲ ਵਰਗ ਦੀ ਧਰਮਸ਼ਾਲਾ ’ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾਉਣ ਲਈ ਪੰਚਾਇਤ ਵੱਲੋਂ ਕਈ ਵਾਰ ਸਬੰਧਤ ਵਿਅਕਤੀਆਂ ਨਾਲ ਗੱਲਬਾਤ ਕਰਕੇ ਨਜਾਇਜ਼ ਕਬਜ਼ਾ ਛੱਡਣ ਸਬੰਧੀ ਅਪੀਲ ਕੀਤੀ ਗਈ ਸੀ ਪ੍ਰੰਤੂ ਸਬੰਧਤ ਵਿਅਕਤੀ ਪੰਚਾਇਤ ਨੂੰ ਕੋਈ ਰਾਹ ਨਹੀਂ ਦੇ ਰਹੇ ਸਨ। ਡੀਡੀਪੀਓ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿੱਚ ਫੈਸਲਾ ਪੰਚਾਇਤ ਦੇ ਹੱਕ ਹੋਣ ਤੋਂ ਬਾਅਦ ਬੀਡੀਪੀਓ ਅਮਲੋਹ, ਨਾਇਬ ਤਹਸੀਲਦਾਰ ਚੇਤਇੰਦਰ ਕੁਮਾਰ, ਪੰਚਾਇਤ ਅਫਸਰ ਬਲਵਿੰਦਰ ਸਿੰਘ, ਸਕੱਤਰ ਗੁਰਦੀਪ ਸਿੰਘ, ਸਰਪੰਚ ਏਕਮ ਸਿੰਘ, ਪੰਚ ਬਹਾਦਰ ਸਿੰਘ, ਪੰਚ ਪਿਆਰਾ ਸਿੰਘ, ਪੰਚ ਬਲਵਿੰਦਰ ਸਿੰਘ, ਰਣਜੀਤ ਕੌਰ ਪੰਚ, ਰਜਿੰਦਰ ਕੌਰ ਪੰਚ ਦੀ ਹਾਜ਼ਰੀ ਵਿੱਚ ਇਹ ਕਬਜ਼ਾ ਲਿਆ ਗਿਆ। Amloh News