ਖ਼ਬਰ ਦਾ ਅਸਰ : ਜਾਗਿਆ ਪ੍ਰਸ਼ਾਸ਼ਨ, ਆਮ ਆਦਮੀ ਕਲੀਨਿਕ ਦੀ ਲੈਬੋਟਰੀ ਦੀ ਛੱਤ ਮਾਮਲੇ ’ਚ ਤੁਰੰਤ ਕੀਤੀ ਕਾਰਵਾਈ

Ferozepur News

ਡਿਪਟੀ ਮੈਡੀਕਲ ਕਮਿਸ਼ਨਰ ਦੀ ਅਗਵਾਈ ਹੇਠ ਗਠਿਤ ਟੀਮ ਨੇ ਮੌਕੇ ਦਾ ਲਿਆ ਜਾਇਜ਼ਾ | Ferozepur News

  • ਲੈਬੋਟਰੀ ਦੀ ਛੱਤ ਦੇ ਡਿੱਗੇ ਸੀਮਿੰਟ ਅਤੇ ਫਾਲ਼ ਸੀਲਿੰਗ ਦੇ ਰਿਪੇਅਰ ਦਾ ਕੰਮ ਹੋਇਆ ਆਰੰਭ | Ferozepur News
  • ਮਰੀਜਾਂ ਅਤੇ ਸਿਹਤ ਅਮਲੇ ਦੀ ਸੁਰੱਖਿਆ ਨੂੰ ਹਰ ਹਾਲ ਵਿਚ ਬਣਾਇਆ ਜਾਵੇਗਾ ਯਕੀਨੀ : ਡਾ. ਰਾਜਵਿੰਦਰ ਕੌਰ

ਫਿਰੋਜ਼ਪੁਰ (ਸਤਪਾਲ ਥਿੰਦ)। Ferozepur News : ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਰ ਨਾਗਰਿਕ ਦੀ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਮੰਡੀ ਪੰਜੇ ਕੇ ਉਤਾੜ ਵਿਖੇ ਬੀਤੇ ਦਿਨੀਂ ਆਮ ਆਦਮੀ ਕਲੀਨਿਕ ਦੀ ਲੈਬੋਟਰੀ ਦੀ ਛੱਤ ਦਾ ਕੁਝ ਸੀਮਿੰਟ ਅਤੇ ਫ਼ਾਲ ਸੀਲਿੰਗ ਡਿੱਗਣ ਦੇ ਸਬੰਧ ਵਿਚ ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡਾ. ਗੁਰਮੇਜ਼ ਰਾਮ ਡਿਪਟੀ ਮੈਡੀਕਲ ਕਮਿਸ਼ਨਰ ਦੀ ਅਗਵਾਈ ਹੇਠ ਗਠਿਤ ਟੀਮ ਵੱਲੋਂ ਮੌਕੇ ’ਤੇ ਪੁੱਜ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਸਬੰਧਤ ਮਹਿਕਮੇ ਦੇ ਐਸ.ਡੀ.ਓ. ਅਤੇ ਜੇ.ਈ. ਨੂੰ ਬੁਲਾ ਕੇ ਜਲਦ ਤੋਂ ਜਲਦ ਇਸ ਇਮਾਰਤ ਦੀ ਛੱਤ ਦੇ ਡਿੱਗੇ ਸੀਮਿੰਟ ਅਤੇ ਫਾਲ ਸੀਲਿੰਗ ਦੀ ਰਿਪੇਅਰ ਕਰਵਾਉਣ ਸੰਬਧੀ ਕਰਵਾਈ ਸ਼ੁਰੂ ਕੀਤੀ ਗਈ।

Ferozepur News

Ferozepur News

ਉਨ੍ਹਾਂ ਕਿਹਾ ਕਿ ਬੇਸ਼ੱਕ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦਾ ਮੁੱਖ ਮਨੋਰਥ ਹੈ ਅਤੇ ਲੋਕਾਂ ਨੂੰ ਬਿਮਾਰੀਆਂ ਦੀ ਚਪੇਟ ਵਿਚ ਆਉਣ ਤੋਂ ਬਚਾਉਣ ਲਈ ਜਿਥੇ ਸਮੇਂ-ਸਮੇਂ ’ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ, ਉਥੇ ਆਮ ਆਦਮੀ ਕਲੀਨਿਕ ਰਾਹੀਂ ਘਰ ਦੇ ਕੋਲ ਹੀ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ ਅਤੇ ਲੋਕਾਂ ਦਾ ਇਨ੍ਹਾਂ ਕਲੀਨਿਕਾਂ ’ਤੇ ਕਾਫੀ ਵਿਸਵਾਸ਼ ਵੀ ਕਾਇਮ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਬੰਧਤ ਵਿਭਾਗ ਨੂੰ ਤੁਰੰਤ ਰਿਪੇਅਰ ਲਈ ਨਿਰਦੇਸ਼ ਦਿੱਤੇ ਗਏ ਸਨ, ਜਿਸ ਦੇ ਚਲਦਿਆਂ ਸਬੰਧਤ ਵਿਭਾਗ ਵੱਲੋਂ ਮੰਡੀ ਪੰਜੇ ਕੇ ਉਤਾੜ ਵਿਚਲੇ ਆਮ ਆਦਮੀ ਕਲੀਨਿਕ ਦੀ ਰਿਪੇਅਰ ਦਾ ਕਾਰਜ ਆਰੰਭ ਕਰ ਦਿੱਤਾ ਗਿਆ ਹੈ।

Ferozepur News

 

ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਹਰ ਤਰ੍ਹਾਂ ਦੀ ਬਿਮਾਰੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ ਅਤੇ ਲੋਕਾਂ ਨੂੰ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਓ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਆਮ ਲੋਕ ਕਿਸੇ ਵੀ ਬਿਮਾਰੀ ਦੇ ਸ਼ੁਰੂਆਤੀ ਦੌਰ ਵਿਚ ਹੀ ਡਾਕਟਰੀ ਸਹੂਲਤ ਦਾ ਲਾਹਾ ਲੈ ਸਕਣ ਅਤੇ ਇਸ ਵਿਚ ਆਮ ਆਦਮੀ ਕਲੀਨਿਕ ਆਪਣਾ ਵੱਡਮੁੱਲਾ ਯੋਗਦਾਨ ਅਦਾ ਕਰ ਰਹੇ ਹਨ।

Read Also : Punjab News: 17 ਸਾਲ ਦੀ ਉਮਰ ’ਚ ਸਾਗਰ ਨਿਊਟਰਨ ਨੇ ਧਰਿਆ ਅਪਰਾਧ ਦੀ ਦੁਨੀਆਂ ’ਚ ਪੈਰ

ਆਮ ਆਦਮੀ ਕਲੀਨਿਕ ਦੇ ਬਿਹਤਰੀਨ ਕਾਰਜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਸਦਕਾ ਜ਼ਿਲ੍ਹਾ ਅਤੇ ਸਬ ਡਵੀਜਨ ’ਤੇ ਸਥਿੱਤ ਸਿਵਲ ਹਸਪਤਾਲਾਂ ਵਿਚ ਮਰੀਜਾਂ ਦਾ ਭਾਰ ਘਟਿਆ ਹੈ, ਜਦੋਂ ਕਿ ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦੀ ਰੋਜ਼ਾਨਾ ਗਿਣਤੀ ਵਧ ਰਹੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਪਹੁੰਚ ਕਰਕੇ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਹਾ ਲਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਸਿਰਜੇ ਸੁਪਨੇ ਨੂੰ ਸਕਾਰ ਕੀਤਾ ਜਾ ਸਕੇ।