Ghagger Patiala: ਕਿਸੇ ਸਮੇ ਵੀ ਪੈ ਸਕਦਾ ਘੱਗਰ ਚ ਪਾੜ
Ghagger Patiala: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲੇ ਦੀ ਤਹਿਸੀਲ ਰਾਜਪੁਰਾ (ਘਨੌਰ) ਦੇ ਘੱਗਰ ਨੇੜੇ ਲੱਗਦੇ ਪਿੰਡਾਂ ਵਿੱਚ ਘੱਗਰ ਵਿੱਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ, ਇਸ ਲਈ ਪ੍ਰਸ਼ਾਸਨ ਨੇ ਇੰਨਾ ਪਿੰਡਾਂ ਦੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਂਵਾਂ ‘ਤੇ ਪਹੁੰਚਣ।
ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਸਰਾਲਾ ਖੁਰਦ। ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਬੇਨਤੀ ਕੀਤੀ ਜਾਂਦੀ ਹੈ। Ghagger Patiala
Read Also : Ghaggar Rivar: ਵੇਖ ਲਵੋ ਘੱਗਰ ’ਚ ਪਾਣੀ ਦਾ ਵਹਾਅ, ਅਗਲੇ 48 ਘੰਟੇ ਬਹੁਤ ਭਾਰੀ, Ghaggar ਤੋਂ LIVE
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਹਾਇਤਾ ਪ੍ਰਦਾਨ ਕਰਨ ਲਈ ਹਾਜ਼ਰ ਹਨ। ਪ੍ਰਸਾਸਨ ਦਾ ਸਹਿਯੋਗ ਕਰੋ ਅਤੇ ਆਪਣੀ ਸੁਰੱਖਿਆ ਨੂੰ ਤਰਜੀਹ ,ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਦੀ ਵੀ ਸਥਾਪਨਾ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵੀ ਮਦਦ ਲਈ ਜਾ ਸਕਦੀ ਹੈ।