ਨਵੀਂ ਦਿੱਲੀ, (ਏਜੰਸੀ)। ਲਗਭਗ ਦੋ ਦਹਾਕੇ ਤੋਂ ਚੱਲੇ ਆ ਰਹੇ ਹਰਿਆਣਾ ਅਤੇ ਪੰਜਾਬ ਦੇ ਐੱਸਵਾਈਐੱਲ (SYL Issue) ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ’ਤੇ ਅਹਿਮ ਟਿੱਪਣੀ ਕੀਤੀ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ’ਤੇ ਰਾਜ਼ਨੀਤੀ ਨਾ ਕਰੇ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉੱਪਰ ਨਹੀਂ ਹੈ। ਉਹ ਸੁਪਰੀਮ ਕੋਰਟ ਨੂੰ ਆਦੇਸ਼ ਦੇਣ ਲਈ ਮਜ਼ਬੂਰ ਨਾ ਕਰੇ। (SYL Issue)
ਇਹ ਵੀ ਪੜ੍ਹੋ : ਕੁਦਰਤ ਦੀ ਸੁਰੱਖਿਆ ਜ਼ਰੂਰੀ
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਚ ਅੱਗੇ ਵਧਣ ਦਾ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਉਸ ਦਾ ਪਾਜੀਟਿਵ ਰਵੱਈਆ ਦਿਖਾਏ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ’ਚ ਹੋਏ ਪੂਰੇ ਘਟਨਾਕ੍ਰਮ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਜਨਵਰੀ 2024 ’ਚ ਹੋਵੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਇਹ ਵੀ ਰਿਪੋਰਟ ਮੰਗੀ ਹੈ ਕਿ ਪੰਜਾਬ ’ਚ ਐੱਸਵਾਈਐੱਲ ਨਹਿਰ ਦੇ ਨਿਰਮਾਣ ਲਈ ਮੌਜ਼ੂਦਾ ਹਾਲਾਤ ਕਿਵੇਂ ਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਕੱਢਣ ਲਈ ਕੰਮ ਕਰ ਰਹੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਸਾਡੇ ਇਸ ਕੰਮ ’ਚ ਜ਼ਰੂਰ ਮੱਦਦ ਕਰੇਗੀ। (SYL Issue)