ਪੰਜਾਬ ਕੈਬਿਨਟ ਦੀ ਪਲੇਠੀ ਮੀਟਿੰਗ ਦੇ ਅਹਿਮ ਫੈਸਲੇ

ਪੰਜਾਬ ਕੈਬਨਿਟ ਮੀਟਿੰਗ ਦੀ ਅਗਲੀ ਮੀਟਿੰਗ 1 ਅਕਤੂਬਰ ਨੂੰ

ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੀ ਅੱਜ ਪਹਿਲੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ’ਚ ਕਿਸਾਨੀ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਹੁਣ ਪੰਜਾਬ ਕੈਬਨਿਟ ਮੀਟਿੰਗ ਦੀ ਅਗਲੀ ਮੀਟਿੰਗ 1 ਅਕਤੂਬਰ ਨੂੰ ਹੋਵੇਗੀ।

ਪਹਿਲੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਹੁਣ ਸਰਪੰਚਾਂ ਅਤੇ ਕੌਂਸਲਰਾਂ ਨੂੰ ਸਿਵਲ ਸਕੱਤਰੇਤ ਵਿਖੇ ਦਾਖਲ ਹੋਣ ਲਈ ਪੱਕੇ ਐਂਟਰੀ ਕਾਰਡ ਬਣਾਏ ਜਾਣਗੇ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਹ ਕਿਹਾ ਗਿਆ ਹੈ ਕਿ ਸਰਪੰਚਾਂ ਅਤੇ ਕੌਂਸਲਰਾਂ ਦੇ ਕਾਰਡ ਬਣਾਏ ਜਾਣ ਜੋ ਸਕੱਤਰੇਤ ਵਿੱਚ ਦਾਖਲ ਹੋਣ ਲਈ ਵੀ ਲਾਗੂ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ