ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ’ਚ ਕੀਤੇ ਅਹਿਮ ਫੈਸਲੇ, ਪੜ੍ਹੋ..

Bhagwant Maan

ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਕੀਤਾ (CM Bhagwant Maan)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਸੀਐਮ ਭਗਵੰਤ ਮਾਨ (CM Bhagwant Maan) ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ 305 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ 50 ਰੁਪਏ ਅਤੇ ਖੰਡ ਮਿੱਲਾਂ ਨੂੰ 25 ਰੁਪਏ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਗੱਲ ਹੈ ਕਿ ਪਹਿਲੀ ਵਾਰ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ 380 ਰੁਪਏ ਪ੍ਰਤੀ ਕੁਇੰਟਲ ਭਾਅ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਸਾਰੀ ਅਦਾਇਗੀ ਕਲੀਅਰ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਪੂਰੀ ਅਦਾਇਗੀ ਕਰ ਦਿੱਤੀ ਹੈ। ਮਾਨ ਨੇ ਕਿਹਾ ਕਿ ਗੰਨਾ ਮਿੱਲਾਂ 20 ਨਵੰਬਰ ਤੋਂ ਸ਼ੁਰੂ ਹੋਣਗੀਆਂ ਅਤੇ ਇਸ ਵਾਰ ਮਿੱਲਾਂ ਨੂੰ ਨਿਯਮਾਂ ਅਨੁਸਾਰ ਅਦਾਇਗੀ ਕਰਨ ਲਈ ਕਿਹਾ ਗਿਆ ਹੈ।

ਮਾਨ ਨੇ ਧਰਨਾ ਲਾ ਰਹੇ ਕਿਸਾਨਾਂ ਸਬੰਧੀ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮਾਨ ਨੇ ਕਿਹਾ ਕਿ ਮੇਰੀ ਕਿਸਾਨ ਜਥੇਬੰਦੀਆਂ ਨੂੰ ਅਪੀਲ ਹੈ ਕਿ ਅਸੀਂ ਤੁਹਾਡੇ ਨਾਲ ਗੱਲਬਾਤ ਕਰਦੇ ਹਾਂ…ਮੰਗਾਂ ਮੰਨਦੇ ਵੀ ਹਾਂ…ਅਮਲੀ ਰੂਪ ‘ਚ ਲਾਗੂ ਵੀ ਕਰਦੇ ਹਾਂ…ਫਿਰ ਵੀ ਪਤਾ ਨਹੀਂ ਕਿਉਂ ਧਰਨਾ ਲਗਾਉਂਦੇ ਹੋ…ਆਮ ਲੋਕਾਂ ਨੂੰ ਖੱਜਲ ਨਾ ਕਰੋ…ਥੋੜਾ ਸਮਾਂ ਤਾਂ ਦਿਓ…।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ