ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਕਾਂਗਰਸ ਦੀ ਹੋਈ ਅਹਿਮ ਮੀਟਿੰਗ, ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਰਹੇ ਮੌਜ਼ੂਦ

meeting-of-Congress

2024 ’ਚ ਹੋਣ ਵਾਲੀਆਂ ਆਮ ਚੋਣਾਂ ਲਈ ਪਾਰਟੀ ਦੀ ਰਣਨੀਤੀ ’ਤੇ ਵਿਚਾਰ ਕੀਤਾ

(ਏਜੰਸੀ) ਨਵੀਂ ਦਿੱਲੀ। ਲਗਾਤਾਰ ਚੋਣਾਂਵੀ ਹਾਰ ਦਾ ਸਾਹਮਣਾ ਕਰ ਰਹੀ ਕਾਂਗਰਸ ਇੱਕ ਵਾਰੀ ਫਿਰ ਮੁੜ ਸੱਤਾ ’ਚ ਆਉਣੀ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸੇ ਸਿਲਸਿਲੇ ‘ਚ ਸ਼ਨਿੱਚਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਇੱਕ ਅਹਿਮ ਬੈਠਕ (Important Meeting Congress ) ਹੋਈ, ਜਿਸ ‘ਚ ਪਾਰਟੀ ਦੇ ਕਈ ਵੱਡੇ ਨੇਤਾਵਾਂ ਦੇ ਨਾਲ-ਨਾਲ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੀ ਸ਼ਿਰਕਤ ਕੀਤੀ।

ਪਾਰਟੀ ਸੂਤਰਾਂ ਅਨੁਸਾਰ ਬੈਠਕ ’ਚ ਸੋਨੀਆ ਗਾਂਧੀ ਤੋਂ ਇਲਾਵਾ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਅਰਜੁਨ ਖੜਗੇ, ਸੀਨੀਅਰ ਆਗੂ ਏਕੇ ਐਂਟੋਨੀ, ਕੇਸੀ ਵੇਣੂਗੋਪਾਲ, ਮੁਕੁਲ ਵਾਸਨਿਕ, ਅਜੈ ਮਾਕਨ, ਦਿਗਵਿਜੈ ਸਿੰਘ, ਅੰਬਿਕਾ ਸੋਨੀ, ਜੈਰਾਮ ਰਮੇਸ਼ ਤੋਂ ਇਲਾਵਾ ਚੋਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੀ ਹਿੱਸਾ ਲਿਆ।

ਦੱਸਿਆ ਗਿਆ ਹੈ ਕਿ ਬੈਠਕ ’ਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਖਾਸ ਕਰਕੇ 2024 ’ਚ ਹੋਣ ਵਾਲੀਆਂ ਆਮ ਚੋਣਾਂ ਲਈ ਪਾਰਟੀ ਦੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ ਤੇ ਕਿਸ਼ੋਰ ਨੇ ਕਾਂਗਰਸੀ ਆਗੂਆਂ ਦੇ ਸਾਹਮਣੇ ਇਸ ਸਬੰਧੀ ਆਪਣੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ।

ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸ੍ਰੀ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਵੀ ਚਰਚਾ ਹੋਈ। ਲੰਬੇ ਸਮੇਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਚੋਣ ਰਣਨੀਤੀਕਾਰ ਕਿਸ਼ੋਰ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਅਟਕਲਾਂ ਦੇ ਵਿਚਕਾਰ ਉਹ ਕਈ ਵਾਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਰਗੇ ਕਾਂਗਰਸ ਦੇ ਨੇਤਾਵਾਂ ਨੂੰ ਮਿਲ ਚੁੱਕੇ ਹਨ। ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਦੱਸੇ ਜਾਂਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ