ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਇਹ ਹੋ ਸਕਦੇ ਨੇ ਫ਼ੈਸਲੇ

Punjab Cabinet

ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਅਹਿਮ ਮਸਲਿਆ ’ਤੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਅਜੇ ਤੱਕ ਮੀਟਿੰਗ ਦੇ ਏਜੰਡੇ ਬਾਰੇ ਕੋੲਂ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Also Read : ਹਾਦਸੇ ਦੀ ਭੁੱਲ ਤੋਂ ਸਬਕ ਲਓ

LEAVE A REPLY

Please enter your comment!
Please enter your name here