ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News Punjab School...

    Punjab School News: ਗਰਮੀਆਂ ਦੀਆਂ ਛੁੱਟੀਆਂ ਵਿਚਕਾਰ ਅਹਿਮ ਖਬਰ, ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ

    Punjab School News
    Punjab School News: ਗਰਮੀਆਂ ਦੀਆਂ ਛੁੱਟੀਆਂ ਵਿਚਕਾਰ ਅਹਿਮ ਖਬਰ, ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ

    Punjab School News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਫੈਸਲਾ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਗਿਆ ਹੈ ਤਾਂ ਜੋ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਤੇ ਸੁਰੱਖਿਅਤ ਵਿਦਿਅਕ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 1 ਜਨਵਰੀ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। Punjab School News

    ਇਹ ਖਬਰ ਵੀ ਪੜ੍ਹੋ : YouTuber Jyoti Malhotra News: ਯੂਟਿਊਬਰ ਜੋਤੀ ਮਲਹੋਤਰਾ ਨੂੰ ਕੀਤਾ ਜਾਵੇਗਾ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ’ਚ ਪੇ…

    ਇਸ ਤਹਿਤ ਜ਼ਿਲ੍ਹੇ ਦੇ ਸਾਰੇ ਨਿੱਜੀ ਵਿਦਿਅਕ ਅਦਾਰਿਆਂ, ਖਾਸ ਕਰਕੇ ਪ੍ਰੀ-ਪ੍ਰਾਇਮਰੀ ਤੇ ਪਲੇਅ-ਵੇਅ ਸਕੂਲਾਂ ਲਈ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਤੂਰ ਨੇ ਕਿਹਾ ਕਿ ਵਿਭਾਗ ਨੇ (ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ) ਅਧੀਨ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦਿਲਚਸਪੀ ਰੱਖਣ ਵਾਲੇ ਅਦਾਰੇ ਸਬੰਧਤ ਬਲਾਕ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। Punjab School News

    ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 1 ਭਰਨਾ ਲਾਜ਼ਮੀ ਹੋਵੇਗਾ, ਜੋ ਸਬੰਧਤ ਦਫ਼ਤਰਾਂ ਤੋਂ ਹਾਸਲ ਕੀਤਾ ਜਾ ਸਕਦਾ ਹੈ। ਜੋ ਸੰਸਥਾਵਾਂ ਰਜਿਸਟਰਡ ਨਹੀਂ ਹਨ ਜਾਂ ਜਿਨ੍ਹਾਂ ਨੂੰ 5335 ਅਧੀਨ ਅਰਜ਼ੀ ਦੇਣ ਦਾ ਅਧਿਕਾਰ ਨਹੀਂ ਹੈ, ਉਹ ਅਰਜ਼ੀ ਨਹੀਂ ਦੇ ਸਕਣਗੀਆਂ। ਜਿਹੜੇ ਸਕੂਲ ਨੀਤੀ ਦੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਵਿਰੁੱਧ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਜ਼ਿਲ੍ਹਾ ਤੇ ਬਲਾਕ ਪੱਧਰੀ ਅਧਿਕਾਰੀ ਸਮੇਂ-ਸਮੇਂ ’ਤੇ ਸਕੂਲਾਂ ਦਾ ਅਚਨਚੇਤ ਨਿਰੀਖਣ ਵੀ ਕਰਨਗੇ। Punjab School News