ਪੰਜਾਬ ਰੋਡਵੇਜ ’ਤੇ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣੇ ਪੜ੍ਹੋ

Punjab Roadways

ਜਲੰਧਰ। ਪਨਬੱਸ ਤੇ ਪੀਆਰਟੀਸੀ (Punjab Roadways) ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪੱਧਰੀ ਮੀਟਿੰਗ ਜਲੰਧਰ ਦੇ ਬੱਸ ਅੱਡੇ ’ਚ ਕੀਤੀ ਗਈ। ਇਸ ਦੌਰਾਨ 20 ਸਤੰਬਰ ਤੋਂ ਹੋਣ ਵਾਲੀ ਹੜਤਾਲ ਤੇ ਬੱਸਾਂ ਦੇ ਚੱਕਾ ਜਾਮ ਸਬੰਧੀ ਰੂਪਰੇਖਾ ਤਿਆਰ ਕੀਤੀ ਗਈ। ਪ੍ਰਦੇਸ਼ ਪ੍ਰਧਾਨ ਰਮੇਸ਼ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸਰਪ੍ਰਸਤ ਕਮਲ ਕੁਮਾਰ, ਹਰਕੇਸ਼ ਸਿੰਘ ਵਿੱਕੀ, ਗੁਰਪ੍ਰੀਤ ਪੰਨੂ ਨੇ ਦੱਸਿਆ ਕਿ ਹੜਤਾਲ ਦੌਰਾਨ 20 ਸਤੰਬਰ ਨੂੰ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਪ੍ਰਧਾਨ ਰਮੇਸ਼ ਸਿੰਘ ਗਿੱਲ, ਜਨਰਲ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਚੱਕਾ ਜਾਮ ਕੀਤਾ ਜਾਣਾ ਸੀ ਪਰ ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਹੜਤਾਲ ਰੁਕਵਾ ਦਿੱਤੀ ਗਈ ਅਤੇ ਤੈਅ ਸਮੇਂ ’ਤੇ ਮੀਟਿੰਗ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਵਾਰ-ਵਾਰ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ ਪਰ ਹਰ ਵਾਰ ਉਨ੍ਹਾ ਨੂੰ ਨਿਰਾਸ਼ਾ ਹੱਥ ਲੱਗਦੀ ਹੈ। ਇਸ ਦੇ ਮੱਦੇਨਜ਼ਰ 20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਰੋਡਵੇਜ, ਪਨਬੱਸ, ਪੀਆਰਟੀਸੀ ਦੀਆਂ ਬੱਸਾਂ ਬੰਦ ਰਹਿਣਗੀਆਂ। (Punjab Roadways)

ਇਹ ਵੀ ਪੜ੍ਹੋ : ਅੱਤਵਾਦ ਨੂੰ ਨੱਥ ਪਾਉਣਾ ਜ਼ਰੂਰੀ

ਆਗੂਆਂ ਨੇ ਕਿਹਾ ਕਿ ਸਖ਼ਤ ਸੰਘਰਸ਼ ਕਰ ਕੇ ਯੂਨੀਅਨ ਨੇ 5 ਫ਼ੀਸਦੀ ਤਨਖ਼ਾਹ ਨੂੰ ਵਧਾਇਆ ਸੀ ਪਰ ਅਧਿਕਾਰੀਆਂ ਵੱਲੋਂ ਤਨਖ਼ਾਹ ਦੇ ਵਾਧੇ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨਾ, ਸਸਪੈਂਡ ਕਰਮਚਾਰੀਆਂ ਨੂੰ ਬਹਾਲ ਕਰਨ ਸਣੇ ਪੈਂਡਿੰਗ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਚੱਲਦੇ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਯੂਨੀਅਨ ਨੇਤਾ ਮੌਜ਼ੂਦ ਰਹੇ।