ਆਮ ਆਦਮੀ ਪਾਰਟੀ ਵੱਲੋਂ ਮਿਹਨਤੀ ਵਰਕਰਾਂ ਨੂੰ ਦਿੱਤੀਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ : ਵਿਧਾਇਕ ਗੈਰੀ ਬੜਿੰਗ

MLA Garry Brring
ਅਮਲੋਹ :ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨਵਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਪ੍ਰਧਾਨ ਹਰਦੀਪ ਸਿੰਘ ਮਛਰਾਏ, ਪ੍ਰਧਾਨ ਸਿਕੰਦਰ ਸਿੰਘ ਗੋਗੀ ਅਤੇ ਹੋਰ ਬਲਾਕ ਪ੍ਰਧਾਨ।ਤਸਵੀਰ: ਅਨਿਲ ਲੁਟਾਵਾ

ਮਛਰਾਏ ਖੁਰਦ ਵਿਖੇ ਨਵਨਿਯੁਕਤ ਬਲਾਕ ਪ੍ਰਧਾਨਾਂ ਦਾ ਹੋਇਆ ਵਿਸ਼ੇਸ਼ ਸਨਮਾਨ

(ਅਨਿਲ ਲੁਟਾਵਾ) ਅਮਲੋਹ। ਨਜ਼ਦੀਕ ਪਿੰਡ ਮਛਰਾਏ ਖੁਰਦ ਵਿਖੇ ਨਵਨਿਯੁਕਤ ਬਲਾਕ ਪ੍ਰਧਾਨ ਹਰਦੀਪ ਸਿੰਘ ਬੜਿੰਗ (MLA Garry Brring) ਦੀ ਅਗਵਾਈ ਵਿੱਚ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮਿਹਨਤੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਮਿਹਨਤੀ ਵਰਕਰਾਂ ਦੀ ਮਿਹਨਤ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾਵੇਗਾ ਕਿਉਕਿ ਇਹਨਾਂ ਦੀ ਮਿਹਨਤ ਸਦਕਾ ਹੀ ਪਾਰਟੀ ਮਜ਼ਬੂਤ ਹੋਈ ਹੈ।

ਇਹ ਵੀ ਪੜ੍ਹੋ :ਮੁੱਖ ਮੰਤਰੀ ਮਾਨ ਨੇ ਐੱਸਵਾਈਐੱਲ ਨੂੰ ਲੈ ਕੇ ਕੀਤੇ ਨਵੇਂ-ਨਵੇਂ ਖੁਲਾਸੇ, ਸਭ ਹੈਰਾਨ 

ਉਥੇ ਹੀ ਬਲਾਕ ਅਮਲੋਹ ਦੇ ਨਵਨਿਯੁਕਤ ਬਲਾਕ ਪ੍ਰਧਾਨ ਵੀ ਵਧਾਈ ਦੇ ਪਾਤਰ ਹਨ ਅਤੇ ਸਾਨੂੰ ਇਹਨਾਂ ਉਪਰ ਬਹੁਤ ਉਮੀਦਾਂ ਹਨ ਜਿਹਨਾਂ ’ਤੇ ਖਰੇ ਉਤਰਨਗੇ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਵੱਲੋਂ ਬਲਾਕ ਪ੍ਰਧਾਨ ਹਰਦੀਪ ਸਿੰਘ ਬੜਿੰਗ, ਗੁਰਮੀਤ ਸਿੰਘ ਛੰਨਾ, ਸਿਕੰਦਰ ਸਿੰਘ ਗੋਗੀ, ਮਨਿੰਦਰ ਸਿੰਘ ਭੱਟੋ,ਹਰਜੀਤ ਸਿੰਘ ਬੈਣਾ, ਅੰਮਿ੍ਰਤ ਸਿੰਘ ਬੁੱਗਾ, ਜਿੰਮੀ ਲਾਡਪੁਰ, ਰਣਧੀਰ ਸਿੰਘ ਨਰਾਇਣਗੜ੍ਹ, ਗੁਰਸੇਵਕ ਸਿੰਘ, ਬੌਬੀ ਸਲਾਣੀ, ਭਾਗ ਸਿੰਘ ਖਨਿਆਣ ਸਾਰੇ ਬਲਾਕ ਪ੍ਰਧਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਪਨਾਗ,ਵਰਖਾ ਸਿੰਘ ਨੰਬਰਦਾਰ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਰੁਪਿੰਦਰ ਸਿੰਘ , ਪਰਮਿੰਦਰ ਸਿੰਘ,ਹਰਵਿੰਦਰ ਸਿੰਘ, ਸਿਕੰਦਰ ਸਿੰਘ, ਸੋਨੀ ਗਰੇਵਾਲ,ਗਗਨਦੀਪ ਸਿੰਘ, ਮਨੂ, ਬਿੱਲੂ ਫੌਜੀ, ਗੁਰਜੰਟ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਨੋਨੀ ਲੱਖਾ ਸਿੰਘ ਵਾਲਾ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ। (MLA Garry Brring)