ਨਸ਼ਾ ਤਸਕਰੀ ਮਾਮਲੇ ’ਚ ਹੋਈ 12 ਸਾਲ ਦੀ ਕੈਦ

Murder

ਅਦਾਲਤ ਨੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ | Drug Case

ਸਰਸਾ। ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰੀ (Drug Case) ਦੇ ਨੈੱਟਵਰਕ ਨੂੰ ਤੋੜਨ ਲਈ ਹਰ ਸੰਭਵ ਕਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਲਗਾਤਾਰ ਗਸ਼ਤ ਅਤੇ ਨਾਕਾਬੰਦੀ ਕਰਕੇ ਤਸਕਰਾਂ ਦੇ ਟਿਕਾਣਿਆਂ ਨੂੰ ਢਾਹਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਅਦਾਲਤ ਵਿੱਚ ਮਜ਼ਬੂਤ ਪੈਰਵਾਈ ਕੀਤੀ ਜਾ ਰਹੀ ਹੈ। ਸਿੱਟੇ ਵਜੋਂ ਨਸ਼ਾ ਤਸਕਰੀ ਨੂੰ ਧੰਦਾ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਮਿਲ ਰਹੀਆਂ ਹਨ।

ਨਸ਼ਾ ਤਸਕਰੀ ਦੇ ਇਸੇ ਕੇਸ ਵਿੱਚ ਵਧੀਕ ਸੈਸ਼ਨ ਜੱਜ ਡਾ. ਅਸ਼ੋਕ ਕੁਮਾਰ ਦੀ ਅਦਾਲਤ ਨੇ ਕੁਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰ. ਅਦਾਲਤ ਨੇ ਦੋਸ਼ੀ ਨੂੰ 12 ਸਾਲ ਦੀ ਸਖਤ ਕੈਦ ਦੀ ਸਜ਼ਾ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਜ਼ੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਇੱਕ ਸਾਲ ਦੀ ਵਾਧੂ ਕੈਦ ਦਾ ਹੁਕਮ ਸੁਣਾਇਆ ਹੈ।

ਇਹ ਵੀ ਪੜੋ: ਤਿੰਨ ਮੰਜਲਾ ਇਮਾਰਤ ਡਿੱਗੀ, ਪ੍ਰਸ਼ਾਸਨ ਦੇ ਨਾਲ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਬਚਾਅ ਕਾਰਜਾਂ ’ਚ ਜੁਟੇ

ਜ਼ਿਕਰਯੋਗ ਹੈ ਕਿ 19 ਫਰਵਰੀ 2020 ਨੂੰ ਰਾਣੀਆਂ ਥਾਣੇ ਵੱਲੋਂ ਕੁਲਵਿੰਦਰ ਸਿੰਘ ਉਰਫ ਬਿੱਟੂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਦਰਜ ਕੀਤੇ ਕੇਸ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਨੂੰ ਪੁਲਿਸ ਨੇ 5000 ਨਸ਼ੀਲੇ ਕੈਪਸੂਲ ਸਮੇਤ ਗਿ੍ਰਫਤਾਰ ਕੀਤਾ ਸੀ।

ਜਿਸ ਨੂੰ ਉਹ ਪਲਾਸਟਿਕ ਦੇ ਥੈਲੇ ਵਿੱਚ ਮੋਟਰਸਾਈਕਲ ’ਤੇ ਲੈ ਕੇ ਜਾ ਰਿਹਾ ਸੀ। ਪੁਲਿਸ ਨੇ ਅਦਾਲਤ ਵਿੱਚ ਕੇਸ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਸਬੂਤ ਅਦਾਲਤ ਵਿੱਚ ਰੱਖੇ। ਅਦਾਲਤ ਨੇ ਇਸ ਕੇਸ ਵਿੱਚ ਕੁਲਵਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਸਖਤ ਸਜ਼ਾ ਸੁਣਾਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ